DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Permanent Protest Morcha: ਭਗਵੰਤ ਮਾਨ ਨੂੰ ਲੱਭਣ ਤੁਰੇ ਕੰਪਿਊਟਰ ਅਧਿਆਪਕ

ਮੁੱਖ ਮੰਤਰੀ ਭਾਲ ਯਾਤਰਾ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮਾਰਚ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement

ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਗਰੂਰ ਵਿੱਚ 20 ਸਤੰਬਰ ਤੋਂ ਲਾਏ ਪੱਕੇ ਮੋਰਚੇ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ‘ਮੁੱਖ ਮੰਤਰੀ ਭਾਲ ਯਾਤਰਾ’ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਰਨਾਲਾ ਜ਼ਿਲ੍ਹੇ ਤੋਂ ਪਹੁੰਚੇ ਅਧਿਆਪਕਾਂ ਨੇ ਇੱਥੇ ਮੋਰਚੇ ਵਿੱਚ ਸ਼ਿਰਕਤ ਕੀਤੀ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੁਖਜੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਅਧਿਆਪਕਾਂ ਨੇ ਪੱਕੇ ਮੋਰਚੇ ਤੋਂ ਬੱਸ ਅੱਡੇ ਤੱਕ ਰੋਸ ਮਾਰਚ ਕੀਤਾ। ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ‘ਮੁੱਖ ਮੰਤਰੀ ਨੂੰ ਲੱਭਣ’ ਦਾ ਹੋਕਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੱਥਾਂ ਵਿੱਚ ਮਿਲਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਕੰਪਿਊਟਰ ਅਧਿਆਪਕਾਂ ਨਾਲ ਕਈ ਮੀਟਿੰਗਾਂ ਦੇ ਬਾਵਜੂਦ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਸਿੱਧੀ ਮੁਲਾਕਾਤ ਦਾ ਮੌਕਾ ਨਹੀਂ ਮਿਲਿਆ।

ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਅਤੇ 2022 ਦੀ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੁੱਖ ਮੰਗ ਕੰਪਿਊਟਰ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿੱਚ ਰਲੇਵਾਂ ਕਰ ਕੇ ਸੀ ਐੱਸ ਐੱਸ ਰੂਲ ਲਾਗੂ ਕਰਨਾ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦੇਣਾ ਹੈ। ਇਸ ਦੌਰਾਨ ਪ੍ਰਦਰਸ਼ਨ ਨੂੰ ਸੁਖਜੀਤ ਕੌਰ, ਗੁਰਦੀਪ ਸਿੰਘ ਠੀਕਰੀਵਾਲ ਅਤੇ ਜਸਪਾਲ ਕੌਰ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਸਰਕਾਰ ਤੋਂ ਕੀਤੇ ਵਾਅਦੇ ਪੂਰੇ ਕਰ ਕੇ ਮਸਲਾ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਬਰਨਾਲਾ ਜ਼ਿਲ੍ਹੇ ਦੇ ਵੱਡੀ ਗਿਣਤੀ ਕੰਪਿਊਟਰ ਅਧਿਆਪਕ ਹਾਜ਼ਰ ਸਨ।

Advertisement

Advertisement
Advertisement
×