ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ
ਇਕਾਈ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭਟਾਲ ਮੀਤ ਪ੍ਰਧਾਨ ਵਿਸ਼ੇਸ਼ਰ ਰਾਮ ਵਿਤ ਸਕੱਤਰ ਮਨਧੀਰ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ, ਜੁਆਇੰਟ ਸਕੱਤਰ ਕੁਲਵਿੰਦਰ ਬੰਟੀ ਅਤੇ ਅਵਤਾਰ ਛਾਜਲੀ ਨੇ ਇੱਕ ਪਾਸੇ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾ ਕੇ ਜਮਹੂਰੀਅਤ ਦਾ ਪ੍ਰਚਾਰ ਕਰ ਰਹੀ ਹੈ ਅਤੇ ਦੂਜੇ ਪਾਸੇ ਆਪਣੇ ਹੱਕਾਂ ਲਈ ਜਮਹੂਰੀ ਤਰੀਕੇ ਨਾਲ ਸੰਘਰਸ਼ ਕਰਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ’ਤੇ ਪੁਲੀਸ ਰਾਹੀਂ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ, ਸਕੱਤਰ ਜੁਝਾਰ ਲੌਂਗੋਵਾਲ, ਖਜਾਨਚੀ ਅਨਿਲ ਸ਼ਰਮਾ, ਬੀਰਬਲ ਸਿੰਘ, ਲਖਵੀਰ ਲੌਂਗੋਵਾਲ, ਮਾ ਚੰਦਰ ਸ਼ੇਖਰ, ਕਮਲਜੀਤ ਵਿਕੀ, ਗੁਰਮੇਲ ਸਿੰਘ, ਰਣਜੀਤ ਸਿੰਘ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਦਾਤਾ ਸਿੰਘ ਨਮੋਲ ਅਤੇ ਜਸਵੀਰ ਨਮੋਲ ਨੇ ਘਟਨਾ ਦੀ ਨਿਖੇਧੀ ਕਰਦਿਆਂ ਆਗੂਆਂ ’ਤੇ ਲਗਾਤਾਰ ਕੀਤਾ ਜਾ ਰਹੇ ਹਮਲਿਆਂ ਨੂੰ ਬੰਦ ਕਰਕੇ ਬਿਜਲੀ ਸੋਧ ਬਿਲ 2025 ਰੱਦ ਕਰਨ ਦੀ ਮੰਗ ਕੀਤੀ।
