DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ’ਤੇ ਕੇਸ ਦਰਜ ਕਰਨ ਦੀ ਨਿਖੇਧੀ

ਪ੍ਰੈੱਸ ਕਲੱਬ ਲਹਿਰਾਗਾਗਾ ਨੇ ਲੁਧਿਆਣਾ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਪੱਤਰਕਾਰਾਂ, ਆਰ ਟੀ ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਰਮੀਆਂ ਖ਼ਿਲਾਫ਼ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ। ਕਲੱਬ ਨੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਕਲੱਬ ਦੇ ਸਰਪ੍ਰਸਤ...

  • fb
  • twitter
  • whatsapp
  • whatsapp
Advertisement

ਪ੍ਰੈੱਸ ਕਲੱਬ ਲਹਿਰਾਗਾਗਾ ਨੇ ਲੁਧਿਆਣਾ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਪੱਤਰਕਾਰਾਂ, ਆਰ ਟੀ ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਰਮੀਆਂ ਖ਼ਿਲਾਫ਼ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ। ਕਲੱਬ ਨੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਕਲੱਬ ਦੇ ਸਰਪ੍ਰਸਤ ਗੁਰਮੇਲ ਸਿੰਘ ਸੰਗਤਪੁਰਾ, ਪ੍ਰਵੀਨ ਖੋਖਰ ਅਤੇ ਪ੍ਰਧਾਨ ਅਨਿਲ ਜੈਨ ਨੇ ਮੁੱਖ ਮੰਤਰੀ ਦੇ ਨਾਮ ਐੱਸ ਡੀ ਐੱਮ ਲਹਿਰਾਗਾਗਾ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਲੋਕ ਆਵਾਜ਼ ਟੀਵੀ, ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰ ਟੀ ਆਈ ਕਾਰਕੁਨ ਮਾਣਕ ਗੋਇਲ ਸਮੇਤ ਹੋਰ ਪੱਤਰਕਾਰਾਂ ਖ਼ਿਲਾਫ਼ ਦਰਜ ਕੇਸ ਫੌਰੀ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰ ਦੀਪੂ ਗਰਗ, ਰਾਕੇਸ਼ ਕੁਮਾਰ ਸਿੰਗਲਾ, ਨਰੇਸ਼ ਗਰਗ, ਵਰਿੰਦਰ ਸਿੰਗਲਾ, ਸੁਰੇਸ਼ ਕੁਮਾਰ ਜਵਾਹਰ ਵਾਲਾ, ਸ਼ਿੰਦਾ ਖਾਨ ਚੂੜਲ ਕਲਾਂ, ਰਤਨ ਗਰਗ, ਰਾਜ ਸਿੰਗਲਾ, ਸਤਵਿੰਦਰ ਸ਼ਰਮਾ, ਵਿਜੈ ਗੋਇਲ, ਰਾਮੇਸ਼ਵਰ ਸ਼ਰਮਾ, ਲੱਕੀ ਖੋਖਰ, ਮਨਪ੍ਰੀਤ ਕੌਰ, ਅਮਨਦੀਪ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ।

Advertisement

ਪੱਤਰਕਾਰ ਭਾਈਚਾਰੇ ਦੀ ਹਮਾਇਤ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਰਾਮਪਾਲ ਸ਼ਰਮਾ ਸੁਨਾਮ, ਹਰਜਿੰਦਰ ਸਿੰਘ ਨੰਗਲਾ, ਮਲਕੀਤ ਸਿੰਘ ਤੂਰਬਣਜਾਰਾ ਅਤੇ ਸੂਬਾ ਸਿੰਘ ਸੰਗਤਪੁਰਾ ਨੇ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ, ਆਰ ਟੀ ਆਈ ਕਾਰਕੁਨ ਮਾਨਿਕ ਗੋਇਲ ਸਮੇਤ 10 ਹੋਰ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਪੱਤਰਕਾਰ ਭਾਈਚਾਰੇ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਲੋਕਤੰਤਰ ਦਾ ਗਲ਼ਾ ਘੁੱਟਣ ਵਾਲੀ ਗੱਲ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਸਰਕਾਰ ਦੀ ਇਹ ਤਾਨਾਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਨੇ ਮੰਗ ਕੀਤੀ ਕਿ ਪੱਤਰਕਾਰਾਂ ਉਤੇ ਪਾਇਆ ਫਰਜ਼ੀ ਕੇਸ ਫੌਰੀ ਰੱਦ ਕੀਤਾ ਜਾਵੇ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਮੁੱਖ ਮੰਤਰੀ ਪੰਜਾਬ ਅਤੇ ‘ਆਪ’ ਮੁਆਫ਼ੀ ਮੰਗਣ।

Advertisement
×