ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ
ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਮੁਹਾਲੀ ਵਿੱਚ ਸਮੱਗਰ ਸਿੱਖਿਆ ਅਭਿਆਨ ਦੇ ਦਫ਼ਤਰੀ ਮੁਲਾਜ਼ਮਾਂ ’ਤੇ ਪੁਲੀਸ ਵਲੋਂ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਵਿੱਤ...
Advertisement
ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਮੁਹਾਲੀ ਵਿੱਚ ਸਮੱਗਰ ਸਿੱਖਿਆ ਅਭਿਆਨ ਦੇ ਦਫ਼ਤਰੀ ਮੁਲਾਜ਼ਮਾਂ ’ਤੇ ਪੁਲੀਸ ਵਲੋਂ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਕਰਨੈਲ ਸਿੰਘ ਫਿਲੌਰ ਅਤੇ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸੂਬਾ ਸਕੱਤਰ ਜਨਰਲ ਹਰਜੰਟ ਸਿੰਘ ਬੋਡੇ ਅਤੇ ਸੂਬਾ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹੱਕ ਮੰਗਦੇ ਹਰ ਵਰਗ ਦੇ ਲੋਕਾਂ ਦੀ ਅਵਾਜ਼ ਨੂੰ ਪੁਲੀਸ ਦੇ ਜਬਰ ਨਾਲ ਦਬਾਉਣਾ ਚਾਹੁੰਦੀ ਹੈ।
Advertisement
Advertisement
×

