ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਵਿਭਾਗ ਦੀ ਜਾਇਦਾਦ ਵੇਚਣ ਦੀ ਨਿਖੇਧੀ

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਪਾਵਰਕੌਮ ਅਤੇ ਟਰਾਂਸਕੋ ਲਿਮਟਡ ਸਰਕਲ ਪਟਿਆਲਾ ਦੀ ਮੀਟਿੰਗ ਮੀਤ ਪ੍ਰਧਾਨ ਬਲਵਿੰਦਰ ਸਿੰਘ ਪਸਿਆਣਾ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਬੀਐਸ. ਸੇਖੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀਆਂ ਜਾਇਦਾਦਾਂ ਨੂੰ ਵੇਚਣ ਦੇ...
Advertisement

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਪਾਵਰਕੌਮ ਅਤੇ ਟਰਾਂਸਕੋ ਲਿਮਟਡ ਸਰਕਲ ਪਟਿਆਲਾ ਦੀ ਮੀਟਿੰਗ ਮੀਤ ਪ੍ਰਧਾਨ ਬਲਵਿੰਦਰ ਸਿੰਘ ਪਸਿਆਣਾ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਬੀਐਸ. ਸੇਖੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀਆਂ ਜਾਇਦਾਦਾਂ ਨੂੰ ਵੇਚਣ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜਮਾਂ ਨੂੰ ਦਿਵਾਲੀ ਮੌਕੇ ਮਹਿੰਗਾਈ ਭੱਤੇ ਦੀ ਕੋਈ ਕਿਸ਼ਤ ਜਾਰੀ ਨਾ ਕਰਨ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਪੈਂਡਿੰਗ ਮੰਗਾਂ ਮੰਨਣ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਰਾਜਿੰਦਰ ਠਾਕੁਰ ਉਪ ਜਨਰਲ ਸਕੱਤਰ ਪੰਜਾਬ, ਬ੍ਰਿਜ ਮੋਹਨ ਸਕੱਤਰ, ਰਾਜਿੰਦਰ ਸਿੰਘ ਸੋਢੀ, ਰਾਜਿੰਦਰ ਸੰਧੂ, ਬਲਜਿੰਦਰ ਸਿੰਘ, ਖੁਸ਼ਿਵੰਦਰ ਸਿੰਘ, ਜਗਦੀਸ਼ ਸਿੰਘ, ਸਤਪਾਲ ਮਹਿਤਾ, ਗੁਰਚਰਨ ਸਿੰਘ, ਗੁਰਭਜਨ ਸਿੰਘ, ਸ਼ਮਸ਼ੇਰ ਸਿੰਘ, ਗੁਰਬੀਰ ਸਿੰਘ ਗੁਲਾਟੀ, ਸਿਕੰਦਰ ਸਿੰਘ, ਇੰਦਰਜੀਤ ਸਿੰਘ, ਪ੍ਰੇਮ ਚੰਦ, ਅਮਰਜੀਤ ਬੇਦੀ, ਹਾਕਮ ਸਿੰਘ, ਬਰਜਿੰਦਰ ਸਿੰਘ ਸਣੇ ਕੁੱਲ 45 ਮੈਂਬਰ ਮੌਜੂਦ ਸਨ।

Advertisement
Advertisement
Show comments