‘ਪੱਤਰਕਾਰੀ ਦੀ ਦਸ਼ਾ ਅਤੇ ਦਿਸ਼ਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ : The Tribune India

‘ਪੱਤਰਕਾਰੀ ਦੀ ਦਸ਼ਾ ਅਤੇ ਦਿਸ਼ਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

‘ਪੱਤਰਕਾਰੀ ਦੀ ਦਸ਼ਾ ਅਤੇ ਦਿਸ਼ਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਸੈਮੀਨਾਰ ਮੌਕੇ ਮਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਐਸੋਸੀਏਸ਼ਨ ਦੇ ਅਹੁਦੇਦਾਰ।

ਨਿੱਜੀ ਪੱਤਰ ਪ੍ਰੇਰਕ

ਧੂਰੀ, 25 ਸਤੰਬਰ

ਪੰਜਾਬ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘‘ਪੱਤਰਕਾਰੀ ਦੀ ਦਸ਼ਾ ਅਤੇ ਦਿਸ਼ਾ’’ ਵਿਸ਼ੇ ’ਤੇ ਸੈਮੀਨਾਰ ਸਥਾਨਕ ਧਰਮਸ਼ਾਲਾ ਵਿੱਚ ਐਸੋਸੀਏਸ਼ਨ ਪ੍ਰਧਾਨ ਲਖਵੀਰ ਸਿੰਘ ਧਾਂਦਰਾ ਦੀ ਅਗਵਾਈ ਹੇਠ ਕਰਵਾਇਆ ਗਿਆ।

ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਨਪ੍ਰੀਤ ਕੌਰ (ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ), ਪ੍ਰੋ. ਓਂਕਾਰ ਸਿੰਘ ਸਿੱਧੂ ਓਐੱਸਡੀ ਜਦਕਿ ਐੱਸ.ਐੱਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਤੋਂ ਸੇਵਾਮੁਕਤ ਹਰਜਿੰਦਰ ਸਿੰਘ ਵਾਲੀਆ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਬੁਲਾਰਿਆਂ ਨੇ ਪੱਤਰਕਾਰਤਾ ਦੀ ਮੌਜੂਦਾ ਦਸ਼ਾ ਦੀ ਗੱਲ ਕਰਦਿਆਂ ਟੈਕਨੋਲੋਜੀ ਕਾਰਨ ਪੱਤਰਕਾਰਤਾ ਵਿੱਚ ਆਏ ਬਦਲਾਅ ਬਾਰੇ ਜਾਣੂ ਕਰਦਿਆਂ ਕਿਹਾ ਕਿ ਅੱਜ ਮੋਬਾਈਲ ਰੱਖਣ ਵਾਲਾ ਹਰ ਵਿਅਕਤੀ ਪੱਤਰਕਾਰ ਹੈ। ਉਨ੍ਹਾਂ ਮੌਜੂਦਾ ਦੌਰ ਦੀ ਪੀਲੀ ਪੱਤਰਕਾਰੀ, ਗੋਦੀ ਮੀਡੀਆ ਅਤੇ ਬਾਰਕਿੰਗ ਜਰਨਲਿਜ਼ਮ ਦੀ ਵਿਸਥਾਰਤ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਵਿੱਚੋਂ ਸਾਰਥਿਕ ਪੱਤਰਕਾਰੀ, ਜ਼ਿੰਮੇਵਾਰੀ ਤੇ ਇਮਾਨਦਾਰੀ ਗਾਇਬ ਹੋ ਰਹੀ ਹੈ ਜੋ ਸਮਾਜ ਲਈ ਖ਼ਤਰਨਾਕ ਵਰਤਾਰਾ ਹੈ।

ਮਨਪ੍ਰੀਤ ਕੌਰ ਨੇ ਪੱਤਰਕਾਰਤਾ ਦੀ ਆਜ਼ਾਦੀ ਅਤੇ ਸਮਾਜ ਵਿੱਚ ਸਹੀ ਤੱਥਾਂ ਨੂੰ ਸਾਹਮਣੇ ਲਿਆਉਣ ਵਿੱਚ ਪੱਤਰਕਾਰੀ ਦੀ ਅਹਿਮ ਭੂਮਿਕਾ ’ਤੇ ਵੀ ਚਾਨਣਾ ਪਾਇਆ।

ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਉਹ ਅੰਗ ਹੁੰਦੇ ਹਨ, ਜੋ ਹਮੇਸ਼ਾ ਹੀ ਆਪਣੀ ਪ੍ਰਵਾਹ ਨਾ ਕਰਦਿਆਂ ਸਮਾਜ ਦੀ ਅਸਲ ਸੱਚਾਈ ਪੇਸ਼ ਕਰਦੇ ਹਨ। ਅੱਜ ਦੇ ਸਮੇਂ ਵਿੱਚ ਨਿਰਪੱਖ ਪੱਤਰਕਾਰੀ ਕਰਨਾ ਸਮਾਜ ਦੀ ਅਹਿਮ ਲੋੜ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All