ਸੰਦੌੜ: ਪੰਜਾਬ ਐਗਰੋ ਦੇ ਅਦਾਰੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਿਡ (ਪੈਗਰੈਕਸਕੋ) ਨੇ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਅਹਿਮਦਗੜ੍ਹ ਵਲੋਂ ਪਿੰਡ ਦਸੌਧਾ ਸਿੰਘ ਵਾਲਾ ਦੇ ਕੇਵਲਜ਼ ਜੈਵਿਕ ਫਾਰਮ ਵਿੱਚ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਗਦੀਪ ਸਿੰਘ ਜ਼ਿਲ੍ਹਾ ਸੁਪਰਵਾਈਜ਼ਰ ਪੰਜਾਬ ਐਗਰੋ, ਖੇਤੀਬਾੜੀ ਬਲਾਕ ਵਿਕਾਸ ਅਫ਼ਸਰ ਡਾ. ਕੁਲਬੀਰ ਸਿੰਘ, ਡਾ. ਬਲਜੀਤ ਸਿੰਘ ਬਾਗਬਾਨੀ ਵਿਭਾਗ ਅਤੇ ਡਾ. ਹਰੀਪਾਲ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। -ਪੱਤਰ ਪ੍ਰੇਰਕ