ਕਾਂਗਰਸ ਵੱਲੋਂ ਨਿਸ਼ਾਤ ਅਖਤਰ ਜ਼ਿਲ੍ਹਾ ਮਾਲੇਰਕੋਟਲਾ ਦੀ ਪ੍ਰਧਾਨ ਨਿਯੁਕਤ
ਬੀਬਾ ਨਿਸ਼ਾਤ ਅਖਤਰ ਨੂੰ ਮਾਲੇਰਕੋਟਲਾ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਨੇ ਪਿਛਲੇ ਸਾਲ 11 ਨਵੰਬਰ ਨੂੰ ਪੰਜਾਬ ਦੇ 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਸਨ ਅਤੇ ਉਸ ਸੂਚੀ ਵਿਚ ਮਾਨਸਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ...
Advertisement
ਬੀਬਾ ਨਿਸ਼ਾਤ ਅਖਤਰ ਨੂੰ ਮਾਲੇਰਕੋਟਲਾ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਨੇ ਪਿਛਲੇ ਸਾਲ 11 ਨਵੰਬਰ ਨੂੰ ਪੰਜਾਬ ਦੇ 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਸਨ ਅਤੇ ਉਸ ਸੂਚੀ ਵਿਚ ਮਾਨਸਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਨਹੀਂ ਕੀਤੀਆਂ ਗਈਆਂ ਸਨ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਜਾਰੀ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ। ਨਿਸ਼ਾਤ ਅਖਤਰ ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਬੇਟੀ ਹੈ ਜਿਨ੍ਹਾਂ ਨੂੰ ਪਿਛਲੇ ਵਰ੍ਹੇ ਹੀ ਪੰਜਾਬ ਕਾਂਗਰਸ ਵੱਲੋਂ ਹਲਕਾ ਮਾਲੇਰਕੋਟਲਾ ਦੀ ਇੰਚਾਰਜ ਲਗਾਇਆ ਗਿਆ ਸੀ। ਹੁਣ ਨਿਸ਼ਾਤ ਅਖਤਰ ਦੀ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ ਨੂੰ ਵੱਖ ਵੱਖ ਧੜਿਆਂ ਅੰਦਰ ਉਲਝੀ ਪੰਜਾਬ ਕਾਂਗਰਸ ਨੂੰ ਪਰਦੇ ਪਿੱਛੇ ਅਨੁਸਾਸ਼ਨੀ ਤਰਤੀਬ ਦੇਣ ਵਿੱਚ ਰੁੱਝੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਤੇ ਰਜ਼ੀਆ ਸੁਲਤਾਨਾ ਲਈ ਕੇਂਦਰੀ ਕਾਂਗਰਸ ਦੇ ਇਨਾਮ ਵਜੋਂ ਵੇਖਿਆ ਜਾ ਰਿਹਾ ਹੈ।
Advertisement
Advertisement
Advertisement
×

