DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਮੰਗੀ

ਡੀਸੀ ਤੇ ਐੱਸਪੀ ਨੂੰ ਮੰਗ ਪੱਤਰ
  • fb
  • twitter
  • whatsapp
  • whatsapp
featured-img featured-img
ਐੱਸਪੀ ਸੱਤਪਾਲ ਸ਼ਰਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ।
Advertisement
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਬਿਆਨ ਤੋਂ ਖਫ਼ਾ ਜ਼ਿਲ੍ਹਾ ਮਾਲੇਰਕੋਟਲਾ ਦੇ ਕਾਂਗਰਸੀਆਂ ਵੱਲੋਂ ਅੱਜ ਡੀਸੀ ਅਤੇ ਐੱਸਪੀ ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪ ਕੇ ਸਿਸੋਦੀਆ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਬੀਬਾ ਨਿਸ਼ਾਤ ਅਖ਼ਤਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਦਾਸ ਹਥਨ ਅਤੇ ਬਲਾਕ ਪ੍ਰਧਾਨ ਅਕਰਮ ਲਿਬੜਾ ਦੀ ਅਗਵਾਈ ਹੇਠ ਡੀਸੀ ਵਿਰਾਜ ਐੱਸ ਤਿੜਕੇ ਅਤੇ ਐੱਸਪੀ ਸਤਪਾਲ ਸ਼ਰਮਾ ਨੂੰ ਮੰਗ ਪੱਤਰ ਸੌਂਪਣ ਵਾਲੇ ਕਾਂਗਰਸੀ ਆਗੂਆਂ ਵਿਚ ਸਾਬਕਾ ਵਿਧਾਇਕ ਜੱਸੀ ਖੰਗੂੜਾ, ਸਰਪੰਚ ਮੇਜਰ ਸਿੰਘ ਬੁਰਜ, ਮੁਹੰਮਦ ਅਨਵਰ ਮਹਿਬੂਬ, ਸਰਪੰਚ ਜਸਵਿੰਦਰ ਸਿੰਘ ਕੁਠਾਲਾ, ਪੰਚ ਬਲਦੀਪ ਸਿੰਘ ਦਸੌਂਧਾ ਸਿੰਘ ਵਾਲਾ ਅਤੇ ਪੀਏ ਦਰਬਾਰਾ ਸਿੰਘ ਸਮੇਤ ਕਈ ਸਥਾਨਕ ਕਾਂਗਰਸੀ ਆਗੂ ਮੌਜੂਦ ਸਨ। ਕਾਂਗਰਸੀ ਆਗੂਆਂ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ 2027 ਦੀਆਂ ਚੋਣਾਂ ਜਿੱਤਣ ਲਈ ‘ਸਾਮ-ਦਾਮ, ਦੰਡ-ਭੇਦ, ਸੱਚ-ਝੂਠ, ਪ੍ਰਸ਼ਨ-ਉੱਤਰ, ਲੜਾਈ ਝਗੜਾ ਜੋ ਕਰਨਾ ਪਿਆ ਕਰਾਂਗੇ’ ਵਰਗਾ ਬਿਆਨ ਦੇ ਕੇ ਲੋਕਤੰਤਰ ਅਤੇ ਕਾਨੂੰਨ-ਵਿਵਸਥਾ ਲਈ ਗੰਭੀਰ ਖ਼ਤਰਾ ਖੜ੍ਹਾ ਕਰ ਦਿਤਾ ਹੈ। ਸਿਸੋਦੀਆ ਦੇ ਭਾਸ਼ਣ ਨੂੰ ਗੈਰਕਾਨੂੰਨੀ ਅਤੇ ਭੜਕਾਊ ਆਖਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਹਿੰਸਾ ਅਤੇ ਲੜਾਈ ਲਈ ਉਕਸਾਉਣ ਨਾਲ ਸਮਾਜਕ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਅਜਿਹਾ ਭਾਸਣ ਚੋਣਾਂ ਵਿੱਚ ਬੇਈਮਾਨੀ ਅਤੇ ਹੇਰਾਫੇਰੀ ਨੂੰ ਉਤਸ਼ਾਹਿਤ ਕਰਕੇ ਭਾਰਤੀ ਸੰਵਿਧਾਨ ਦੁਆਰਾ ਨਿਰਪੱਖ ਚੋਣਾਂ ਦੀ ਪਵਿੱਤਰਤਾ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿਸੋਦੀਆ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Advertisement
Advertisement
×