ਕਾਂਗਰਸ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਬੀਬੀ ਭੱਠਲ ਤੋਂ ਲਿਆ ਅਸ਼ੀਰਵਾਦ
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਮਗਰੋਂ, ਜਗਦੇਵ ਸਿੰਘ ਗਾਗਾ ਨੇ ਅੱਜ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਗ੍ਰਹਿ ਵਿਖੇ ਜਾ ਕੇ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਬੀਬੀ ਭੱਠਲ ਨੇ ਕਿਹਾ...
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਮਗਰੋਂ, ਜਗਦੇਵ ਸਿੰਘ ਗਾਗਾ ਨੇ ਅੱਜ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਗ੍ਰਹਿ ਵਿਖੇ ਜਾ ਕੇ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।
ਇਸ ਮੌਕੇ ਬੀਬੀ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਅਜਿਹੀ ਰਾਸ਼ਟਰੀ ਪਾਰਟੀ ਹੈ, ਜੋ ਹਰੇਕ ਵਰਗ ਨੂੰ ਸਤਿਕਾਰ ਅਤੇ ਅਹੁਦੇ ਦੇ ਕੇ ਨਵਾਜ਼ਦੀ ਹੈ। ਉਨ੍ਹਾਂ ਇਹ ਉਮੀਦ ਪ੍ਰਗਟਾਈ ਕਿ ਨੌਜਵਾਨ ਆਗੂ ਜਗਦੇਵ ਸਿੰਘ ਗਾਗਾ ਕਾਂਗਰਸ ਪਾਰਟੀ ਨੂੰ ਪੂਰਨ ਤੌਰ ’ਤੇ ਮਜ਼ਬੂਤ ਕਰਨਗੇ।
ਉਨ੍ਹਾਂ ਕਿਹਾ ਕਿ ਗਾਗਾ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣਗੇ ਅਤੇ ਆ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਬਹੁਮਤ ਪ੍ਰਾਪਤ ਕਰਵਾਉਣਗੇ।
ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਸਮੁੱਚੀ ਪਾਰਟੀ ਸਮੇਤ ਬੀਬੀ ਭੱਠਲ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਬੀਬੀ ਭੱਠਲ ਤੋਂ ਅੱਗੇ ਵਧਣ ਅਤੇ ਕਾਮਯਾਬੀ ਲਈ ਅਸ਼ੀਰਵਾਦ ਵੀ ਲਿਆ।
ਇਸ ਸਮੇਂ ਬੀਬੀ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ, ਦਲਜੀਤ ਸਿੰਘ ਵਿਰਕ ਡਸਕਾ, ਸ਼ਿਵਜੀ ਸੰਗਤਪੁਰਾ, ਕਾਂਗਰਸ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਜਲੂਰ, ਐਡਵੋਕੇਟ ਪ੍ਰੇਮਪਾਲ ਅਲੀਸ਼ੇਰ, ਸਾਬਕਾ ਸਰਪੰਚ ਜਸਵਿੰਦਰ ਸਿੰਘ ਰਿੰਪੀ ਲੇਹਲ ਕਲਾਂ, ਰਵਿੰਦਰ ਸਿੰਘ ਰਿੰਕੂ, ਸੁਖਜਿੰਦਰ ਸਿੰਘ ਭਟਾਲ ਆਦਿ ਆਗੂ ਮੌਜੂਦ ਸਨ।

