DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Holds Candle March: ਕਾਂਗਰਸ ਵੱਲੋਂ ਮਾਲੇਰਕੋਟਲਾ ’ਚ ਮੋਮਬੱਤੀ ਮਾਰਚ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਮਾਡ਼ੀ: ਨਿਸ਼ਾਤ ਅਖ਼ਤਰ

  • fb
  • twitter
  • whatsapp
  • whatsapp
featured-img featured-img
ਮਾਲੇਰਕੋਟਲਾ ’ਚ ਮੋਮਬੱਤੀ ਮਾਰਚ ਦੀ ਅਗਵਾਈ ਕਰਦੇ ਹੋਏ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ।
Advertisement

ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਮਾਲੇਰਕੋਟਲਾ ਦੀ ਪ੍ਰਧਾਨ ਨਿਸ਼ਾਤ ਅਖਤਰ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਸਥਾਨਕ ਸਰਹਿੰਦੀ ਗੇਟ ਤੋਂ ਮੋਮਬੱਤੀ ਮਾਰਚ ਕੱਢ ਕੇ ਮੁਜ਼ਾਹਰਾ ਕੀਤਾ ਗਿਆ। ਸਰਹਿੰਦੀ ਗੇਟ ਦੇ ਬਾਹਰ ਇਕੱਠੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਮਾੜੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾ ਕੇੇ ਸਾਰੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਮੁੱਖ ਬੁਲਾਰੇ ਅਨਵਰ ਮਹਿਬੂਬ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਅਤੇ ਮਨਿੰਦਰ ਸਿੰਘ ਚਹਿਲ, ਬਲਾਕ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ ਤੇ ਮੁਹੰਮਦ ਜਾਵੇਦ, ਅਕਰਮ ਲਿਬੜਾ, ਬਾਬੂ ਸੁਭਾਸ਼ ਚੰਦਰ ਕੁਠਾਲਾ, ਮਹਿਮੂਦ ਰਾਣਾ, ਹਰਿੰਦਰ ਸਿੰਘ ਐਹਨੋ, ਰਣਜੀਤ ਸਿੰਘ ਮਦੇਵੀ, ਮਾਸਟਰ ਮੇਲਾ ਸਿੰਘ ਅਤੇ ਸੁਰਿੰਦਰਪਾਲ ਸਿੰਘ ਰੱਖੜਾ ਸਮੇਤ ਵਰਕਰ ਹਾਜ਼ਰ ਸਨ।

ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਯੂਥ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਜੀਤ ਸਿੰਘ ਪੰਨਵਾਂ ਦੀ ਅਗਵਾਈ ਹੇਠ ਨੌਜਵਾਨਾਂ ਵੱਲੋਂ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ, ਕੁਲਜੀਤ ਸਿੰਘ ਪੰਨਵਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਜੀਤ ਸਿੰਘ ਪੰਨਵਾਂ ਅਤੇ ਯੂਥ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੰਨਵਾਂ ਨੇ ਕਿਹਾ ਕਿ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਵੱਲੋਂ ਨੌਜਵਾਨ ਪੀੜ੍ਹੀ ਨੂੰ ਡਰੱਗ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਹੋਈ ਸੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਖਵਿੰਦਰ ਸਿੰਘ ਆਲੋਅਰਖ, ਅਮਰ ਸਿੰਘ ਫ਼ਤਿਹਗੜ੍ਹ, ਨਿਰਭੈ ਸਿੰਘ ਦਿਆਲਗੜ੍ਹ, ਰਾਧੇ ਸ਼ਿਆਮ ਨਦਾਮਪੁਰ ਅਤੇ ਸਤਨਾਮ ਸਿੰਘ ਬਾਸੀਅਰਖ ਸਮੇਤ ਨੌਜਵਾਨ ਹਾਜ਼ਰ ਸਨ।

Advertisement
Advertisement
×