ਕਾਂਗਰਸੀ ਆਗੂ ਘਰਾਚੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਕਾਂਗਰਸੀ ਆਗੂ ਗੁਰਮੀਤ ਸਿੰਘ ਘਰਾਚੋਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਗੁਰਮੀਤ ਸਿੰਘ ਘਰਾਚੋਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਗੋਲਡੀ...
Advertisement
ਕਾਂਗਰਸੀ ਆਗੂ ਗੁਰਮੀਤ ਸਿੰਘ ਘਰਾਚੋਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਗੁਰਮੀਤ ਸਿੰਘ ਘਰਾਚੋਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਅਕਾਲੀ ਆਗੂ ਗੁਰਨੈਬ ਸਿੰਘ ਘਰਾਚੋਂ ਦੀ ਪ੍ਰੇਰਨਾ ਸਦਕਾ ਗੁਰਮੀਤ ਸਿੰਘ ਘਰਾਚੋਂ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਗੋਲਡੀ ਨੇ ਕਿਹਾ ਕਿ ਸ੍ਰੀ ਘਰਾਚੋਂ ਦੇ ਆਉਣ ਨਾਲ ਅਕਾਲੀ ਦਲ ਨੂੰ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿਚ ਭਾਰੀ ਬਹੁਮਤ ਮਿਲਣ ਦੀ ਸੰਭਾਵਨਾ ਹੈ। ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਕਾਂਗਰਸ ਅਤੇ ਆਪ ਦੇ ਬੇੜੇ ਹੁਣ ਡੁੱਬਣ ਕਿਨਾਰੇ ਹਨ।
Advertisement
Advertisement
