ਕਾਂਗਰਸ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਕਾਂਗਰਸ ਪਾਰਟੀ ਵੱਲੋਂ ਅੱਜ ਇੱਥੇ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵਧੇਰੇ ਖ਼ਤਰਨਾਕ ਕਿਹਾ| ਇਸ ਮੌਕੇ ਸੀਨੀਅਰ ਆਗੂ ਮਨਿੰਦਰ...
Advertisement
ਕਾਂਗਰਸ ਪਾਰਟੀ ਵੱਲੋਂ ਅੱਜ ਇੱਥੇ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵਧੇਰੇ ਖ਼ਤਰਨਾਕ ਕਿਹਾ| ਇਸ ਮੌਕੇ ਸੀਨੀਅਰ ਆਗੂ ਮਨਿੰਦਰ ਪਾਲ ਸਿਘ ਸਿੰਘ ਪਲਾਸੌਰ ਨੇ ਦੋਸ਼ ਲਗਾਇਆ ਕਿ ਇਸ ਸਾਰੀ ਨੀਤੀ ਬਣਾਉਣ ਪਿੱਛੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੰਮ ਕਰਦਾ ਹੈ ਪਰ ਕਾਂਗਰਸ ਪਾਰਟੀ ‘ਆਪ’ ਦੀਆਂ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ| ਇਸ ਮੌਕੇ ਰਣਜੀਤ ਸਿੰਘ ਰਾਣਾ ਲਹੀਆਂ, ਪਰਮਬੀਰ ਸਿੰਘ ਚਾਹਲ, ਜਗਦੀਸ਼ ਸਿੰਘ ਗਹਿਰੀ, ਸਰਵਣ ਸਿੰਘ ਨੇ ਵੀ ਸੰਬੋਧਨ ਕੀਤਾ|
Advertisement
Advertisement