ਹਰਦੀਪ ਸਿੰਘ ਸੋਢੀ
ਧੂਰੀ, 2 ਨਵੰਬਰ
ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਤਿਹਾਸਕ ਫੈਸਲਾ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇਣ ਦਾ ਐਲਾਨ ਕੀਤਾ ਗਿਆ ਹੈ, ਇਸ ਫੈਸਲੇ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਤੇ ਸਰਕਾਰੀ ਖਜ਼ਾਨੇ ਉੱਪਰ ਕੋਈ ਬੋਝ ਵੀ ਨਹੀਂ ਪਵੇਗਾ। ਆਪਣੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਪੰਜਾਬ ਸਰਕਾਰ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਉਣ ਲਈ ਨਵੀਆਂ ਸਕੀਮਾਂ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।