DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤੇਲ, ਗੈਸ ਦੀਆਂ ਵਧੀਆਂ ਕੀਮਤਾਂ ਕਾਰਨ ਕਾਂਗਰਸ ਵੱਲੋਂ ਪ੍ਰਦਰਸ਼ਨ 

ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਧੂਰੀ ਦੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਕੱਕੜਵਾਲ ਚੋਕ ਵਿੱਚ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਹੰਸ ਰਾਜਗੁਪਤਾ, ਗੁਰਪਿਆਰ ਸਿੰਘ ਧੂਰਾ, ਨਰੇਸ਼...

  • fb
  • twitter
  • whatsapp
  • whatsapp
Advertisement
ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਧੂਰੀ ਦੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਕੱਕੜਵਾਲ ਚੋਕ ਵਿੱਚ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਹੰਸ ਰਾਜਗੁਪਤਾ, ਗੁਰਪਿਆਰ ਸਿੰਘ ਧੂਰਾ, ਨਰੇਸ਼ ਕੁਮਾਰ ਮੰਗੀ, ਪ੍ਰੇਮ ਕੁਮਾਰ, ਮਹਾਵੀਰ ਸਿੰਘ ਦੋਵੇ ਸਾਬਕਾ ਕੋਸਲਰ, ਜਗਤਾਰ ਸਿੰਘ ਤਾਰਾ ਬੇਨੜਾ, ਸਤਿੰਦਰ ਸਿੰਘ ਨੇ ਕਿਹਾ ਦੇਸ਼ ਅੰਦਰ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਪਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਕਾ ਸਾਥ ਸਭ ਕਾ ਵਿਕਾਸ ਹੋਣ ਦੀਆਂ ਗੱਲਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਸਲੀ ਵਿਕਾਸ ਦਾ ਭਾਰਤੀ ਜਨਤਾ ਪਾਰਟੀ ਦਾ ਹੋ ਰਿਹਾ ਜ਼ੋ ਦੇਸ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਮੂਰਖ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਧ ਰਹੀਆ ਤੇਲ ਤੇ ਗੈਸ ਦੀਆ ਕੀਮਤਾਂ ਵਾਪਸ ਨਾ ਲਈਆ ਤਾ ਕਾਂਗਰਸ ਪਾਰਟੀ ਪੂਰੇ ਪੰਜਾਬ ਦੇ ਨਾਲ ਨਾਲ ਦੇਸ਼ ਭਰ ਵਿੱਚ ਅੰਦੋਲਨ ਸ਼ੁਰੂ ਕਰੇਗੀ।

ਤੇਲ, ਗੈਸ ਦੀਆ ਕੀਮਤਾ ਵਿਰੁੱਧ ਕਾਂਗਰਸੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਤਸਵੀਰ - ਫੋਟੋ ਸੋਢੀ

Advertisement
Advertisement
×