ਪੱਤਰ ਪ੍ਰੇਰਕ
ਲਹਿਰਾਗਾਗਾ, 14 ਫਰਵਰੀ
ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ ਸਰਕਾਰ ਵਲੋਂ ਗਰੀਬਾਂ ਦੀ ਭਲਾਈ ਲਈ ਲਾਗੂ ਕੀਤੀਆਂ ਸਾਰੀਆਂ ਯੋਜਨਾਵਾਂ ਨੂੰ ਮੌਜੂਦਾ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਕੋਈ ਇਕ ਵੀ ਕੰਮ ਲੋਕਾਂ ਦੀ ਭਲਾਈ ਵਾਲਾ ਨਹੀਂ ਕੀਤਾ। ਭਾਈ ਲੌਂਗੋਵਾਲ ਨੇ ਅੱਜ ਇੱਥੋਂ ਨੇੜਲੇ ਪਿੰਡ ਅੜਕਵਾਸ ’ਚ ਚੋਣ ਪ੍ਰਚਾਰ ਦੌਰਾਨ ‘ਆਪ’ ਤੇ ਭਾਜਪਾ ਦੀ ਨਿਖੇਧੀ ਕੀਤੀ। ਇਸ ਮੌਕੇ ਅਵਤਾਰ ਸਿੰਘ ਅੜਕਵਾਸ, ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਜਸਪਾਲ ਸਿੰਘ ਦੇਹਲਾਂ ਸਾਬਕਾ ਚੇਅਰਮੈਨ, ਨੈਬ ਸਿੰਘ ਪੂਨੀਆ ਸਾਬਕਾ ਸਰਪੰਚ, ਦਰਸ਼ਨ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ ਜਵਾਹਰਵਾਲਾ ਹਾਜ਼ਰ ਸਨ।
ਐੱਮਸੀ ਸਣੇ ਕਈ ਆਗੂ ਹੋਏ ਅਕਾਲੀ ਦਲ ਵਿੱਚ ਸ਼ਾਮਲ
ਚੀਮਾ ਮੰਡੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਪੁੱਤਰ ਮਗਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਚੀਮਾ ਮੰਡੀ ਦੇ ਵਾਰਡ ਨੰਬਰ ਦਸ ਦੇ ਨਗਰ ਪੰਚਾਇਤ ਮੈਂਬਰ ਜਗਸੀਰ ਸਿੰਘ ਚੰਦ,ਹਰਪਾਲ ਸਿੰਘ ਬਬਲੀ ਤੇ ਮਨਜੀਤ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਸ੍ਰੀ ਮਾਨ ਨੇ ਸਿਰਪਾਓ ਪਾ ਕੇ ਇਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਪਰਮਜੀਤ ਸਿੰਘ ਬਿਜਲਪੁਰੀਆ,ਰਾਜਵਿੰਦਰ ਸਿੰਘ,ਦਰਸ਼ਨ ਸਿੰਘ,ਮੀਤਾ ਧਾਲੀਵਾਲ, ਬਿੱਕਰ ਸਿੰਘ,ਅਵਤਾਰ ਸਿੰਘ,ਦਰਸ਼ਨ ਸਿੰਘ ਲਾਡੀ ਸਾਬਕਾ ਐੱਮਸੀ, ਜਗਰਾਜ ਸਿੰਘ,ਗੁਰਜੀਤ ਸਿੰਘ ਅਤੇ ਆਗੂ ਸ਼ਾਮਲ ਸਨ।
ਬਿੱਟੂ ਚੱਠਾ ਵੱਲੋਂ ਚੋਣ ਮੀਟਿੰਗਾਂ
ਪਟਿਆਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਅਕਾਲੀ ਦਲ ਬਸਪਾ ਦੀ ਪੰਜਾਬ ਅੰਦਰ ਜਿੱਤ ਤੋਂ ਬਾਅਦ ਪਟਿਆਲਾ ਦਿਹਾਤੀ ਦੇ ਵਿਕਾਸ ਅਤੇ ਹੋਰ ਸਮੱਸਿਆਵਾਂ ਦਾ ਪਹਿਲ ਦਾ ਅਧਾਰ ’ਤੇ ਹੱਲ ਕੀਤਾ ਜਾਵੇਗਾ। ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵੱਖ-ਵੱਖ ਇਲਾਕਿਆਂ ਅੰਦਰ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਖੇਤਰ ਵਿੱਚ ਜਦੋਂ ਵੀ ਉਨ੍ਹਾਂ ਵੱਲੋਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਤਾਂ ਲੋਕਾਂ ਦੀਆਂ ਵੱਡੀਆਂ ਸਮੱਸਿਆਵਾਂ ਇਹ ਹਨ ਕਿ ਉਨ੍ਹਾਂ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲ ਰਿਹਾ, ਨਾ ਹੀ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਸੌਖਿਆਂ ਮਿਲਦਾ ਹੈ, ਇਸੇ ਕਰਕੇ ਅਸੀਂ ਆਪਣਾ ਨਿੱਜੀ ਸੁਵਿਧਾ ਕੇਂਦਰ ਖੋਲ੍ਹਿਆ ਹੈ। ਇਸ ਮੌਕੇ ਹਰਜਿੰਦਰ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਅੱਛਰਾ ਸਿੰਘ, ਜਗਦੇਵ ਸਿੰਘ, ਦਰਬਾਰਾ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ।