ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਫਰਵਰੀ
ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ’ਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚੱਲਦਿਆਂ ਕਾਂਗਰਸ 70 ਤੋਂ ਵੱਧ ਸੀਟਾਂ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਏਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਸਮੇਂ ਜੋ ਵਾਅਦੇ ਅਤੇ ਸਕੀਮਾਂ ਹਰ ਵਰਗ ਦੀ ਭਲਾਈ ਲਈ ਐਲਾਨ ਕੀਤੀਆਂ ਗਈਆਂ ਸਨ, ਉਹ ਚੋਣ ਜ਼ਾਬਤਾ ਲੱਗਣ ਕਾਰਨ ਵਿਚਕਾਰ ਹੀ ਲਟਕ ਗਈਆਂ ਅਤੇ ਸਰਕਾਰ ਬਣਦੇ ਹੀ ਪਹਿਲ ਦੇ ਆਧਾਰ ’ਤੇ ਅਧੂਰੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿਹਾ ਕਿ ਕਾਂਗਰਸ ਵਿਰੋਧੀ ਪਾਰਟੀਆਂ ਧਰਮ ਅਤੇ ਜਾਤ ਦੇ ਨਾਂ ’ਤੇ ਰਾਜਨੀਤੀ ਕਰਦੀਆਂ ਹਨ ਤੇ ਕਿਸੇ ਵਰਗ ਦੀ ਭਲਾਈ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ, ਜਦੋਂ ਕਿ ਕਾਂਗਰਸ ਨੇ ਹਰ ਵਰਗ ਦੀ ਭਲਾਈ ਲਈ ਸਕੀਮਾਂ ਬਣਾਈਆਂ। ਇਸ ਮੌਕੇ ਓਐੱਸਡੀ ਰਵਿੰਦਰ ਸਿੰਘ ਟੁਰਨਾ, ਸੂਬਾਈ ਸਕੱਤਰ ਸੋਮਨਾਥ ਸਿੰਗਲਾ ,ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰਾ ਸਿੰਘ ਜਲੂਰ ,,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਬੇਦੀ , ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਜ਼ਿਲਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ, ਸਮਾਜ ਸੇਵੀ ਰਤਨ ਸ਼ਰਮਾ ਅਤੇ ਸੋਹਣ ਲਾਲ ਗੁਰਨੇ ਵੀ ਹਾਜ਼ਰ ਸਨ।