DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rajinder Deepa ਨਾਲ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਸੰਘਰਸ਼ ਕਰੇਗੀ: ਸਿੰਗਲਾ

ਪਰਚੇ ਦਰਜ ਕਰ ਕੇ ਮਜ਼ਲੂਮਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ‘ਆਪ’ ਸਰਕਾਰ

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਮਾਮਲੇ ਬਾਰੇ ਜਾਣਕਾਰੀ ਲੈਂਦੇ ਹੋਏ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ।
Advertisement
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਵਿਜੈਇੰਦਰ ਸਿੰਗਲਾ ਨੇ ਕਨੋਈ ਖੁਦਕੁਸ਼ੀ ਮਾਮਲੇ ਵਿੱਚ ਰਜਿੰਦਰ ਦੀਪਾ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬਾਂ ਅਤੇ ਮਜ਼ਲੂਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲੇ ਸਿਆਸੀ ਆਗੂਆਂ ਖ਼ਿਲਾਫ਼ ਵੀ ਪਰਚੇ ਦਰਜ ਕਰ ਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਸਿੰਗਲਾ ਨੇ ਰਜਿੰਦਰ ਦੀਪਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਰਜਿੰਦਰ ਦੀਪਾ ਅਤੇ ਕਨੋਈ ਦੇ ਪੀੜਤ ਪਰਿਵਾਰ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਂਗਰਸ ਹਾਈਕਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

Advertisement

ਵਿਜੈਇੰਦਰ ਸਿੰਗਲਾ ਨੇ ਦੋਸ਼ ਲਾਇਆ ਕਿ ਸਨਮਦੀਪ ਸਿੰਘ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਮਾਪਿਆਂ ਨੂੰ ਥਾਣਾ ਧੂਰੀ ਵਿੱਚ ਬੰਦ ਰੱਖ ਕੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਸੰਗਰੂਰ ਵਿੱਚ ਸਸਕਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਲਈ ਇਨਸਾਫ਼ ਮੰਗ ਰਹੇ ਮਾਪਿਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨਾ ਸਰਕਾਰ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨਾਂ ਐਲਾਨ ਕੀਤਾ ਕਿ ਇਸ ਮਸਲੇ ਨੂੰ ਲੈਕੇ ਕਾਂਗਰਸ ਪੱਧਰ ਉੱਤੇ ਵੱਡਾ ਸੰਘਰਸ਼ ਵਿੱਢੇਗੀ ਅਤੇ ‘ਆਪ’ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਕਰੇਗੀ। ਇਸ ਮੌਕੇ ਸੋਨੀਆ ਦੀਪਾ ਅਰੋੜਾ ਸਮੇਤ ਕਾਂਗਰਸ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ।ਫੋਟੋ ਸੁਨਾਮ ਵਿੱਚ ਮਾਮਲੇ ਬਾਰੇ ਜਾਣਕਾਰੀ ਲੈਂਦੇ ਹੋਏ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ।

Advertisement

Advertisement
×