ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਫਰਵਰੀ
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਚੋਣ ਪ੍ਰਚਾਰ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਕਾਂਗਰਸ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਵਾਈਸ ਪ੍ਰਧਾਨ ਮਨਦੀਪ ਕੌਰ ਆਪਣੇ ਸਾਥੀਆਂ ਨਾਲ ਅਤੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਬਖਤੜੀ ਦੇ ਸਰਪੰਚ ਲਵਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਖੰਨਾ ਨੇ ਇਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਖੰਨਾ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।