DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੰਦੀਆਂ ਨੂੰ ਖੇਡਾਂ ਨਾਲ ਜੋੜਨਾ ਤਰਜੀਹ: ਰਵਜੋਤ

ਪੰਜਾਬ ਜੇਲ੍ਹ ਓਲੰਪਿਕ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ; ਓਪਨ ਵਿਮੈਨ ਜੇਲ੍ਹ ਦਾ ਉਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਖਿਡਾਰੀਆਂ ਨੂੰ ਇਨਾਮ ਵੰਡਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।
Advertisement

ਪੰਜਾਬ ਦੇ ਜੇਲ੍ਹਾਂ, ਐੱਨ ਆਰ ਆਈ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦੀਆਂ ਲਈ ਕਰਵਾਏ ਪੰਜਾਬ ਜੇਲ੍ਹ ਓਲੰਪਿਕਸ-2026’ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਸਮਾਪਤੀ ਕੀਤੀ। ਇਸ ਮੌਕੇ ਉਨ੍ਹਾਂ ਓਪਨ ਵਿਮੈਨ ਜੇਲ੍ਹ ਦਾ ਵੀ ਉਦਘਾਟਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੰਦੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੁਟਬਾਲ, ਕ੍ਰਿਕਟ ਅਤੇ ਹੋਰ ਖੇਡਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਬੰਦੀਆਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਅਤੇ ਪੰਜਾਬ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨ ਬਣਾਏ ਗਏ ਹਨ। ਓਪਨ ਵਿਮੈਨ ਜੇਲ੍ਹ ਦੇ ਉਦਘਾਟਨ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਮਹਿਲਾਵਾਂ ਨੂੰ ਬਿਹਤਰ ਅਤੇ ਖੁੱਲ੍ਹਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਬੰਧਨ ਵਿੱਚ ਬੰਦੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਜੇਲ੍ਹ, ਸੰਸਦੀ ਮਾਮਲੇ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ, ਪ੍ਰਮੁੱਖ ਸਕੱਤਰ (ਜੇਲ੍ਹਾਂ, ਪੰਜਾਬ) ਭਾਵਨਾ ਗਰਗ, ਏ ਡੀ ਜੀ ਪੀ (ਜੇਲ੍ਹਾਂ) ਰਾਜੇਸ਼ ਕੁਮਾਰ ਜੈਸਵਾਲ, ਡੀ ਆਈ ਜੀ (ਜੇਲ੍ਹਾਂ) ਸੂਬਾ ਸਿੰਘ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਜੇਲ੍ਹ ਸੁਪਰਡੈਂਟ ਹਾਜ਼ਰ ਸਨ।

Advertisement

Advertisement
Advertisement
×