ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਚੇਤਨਾ ਪਰਖ ਪ੍ਰੀਖਿਆ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਦੇ ਸੈਂਕੜੇ ਸਕੂਲਾਂ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਦੋ ਰੋਜ਼ਾ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ 8 ਇਕਾਈਆਂ ’ਤੇ ਆਧਾਰਿਤ ਜ਼ੋਨ ਸੰਗਰੂਰ-ਬਰਨਾਲਾ ਦੇ 80 ਪ੍ਰੀਖਿਆ ਕੇਂਦਰਾਂ ਵਿੱਚ ਮਿਡਲ ਪੱਧਰ ਦੇ...
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਦੇ ਸੈਂਕੜੇ ਸਕੂਲਾਂ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਦੋ ਰੋਜ਼ਾ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ 8 ਇਕਾਈਆਂ ’ਤੇ ਆਧਾਰਿਤ ਜ਼ੋਨ ਸੰਗਰੂਰ-ਬਰਨਾਲਾ ਦੇ 80 ਪ੍ਰੀਖਿਆ ਕੇਂਦਰਾਂ ਵਿੱਚ ਮਿਡਲ ਪੱਧਰ ਦੇ 2660 ਅਤੇ ਸੈਕੰਡਰੀ ਪੱਧਰ ਦੇ 2584 ਸਮੇਤ ਕੁੱਲ 5244 ਵਿਦਿਆਰਥੀ ਸ਼ਾਮਲ ਹੋਏ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਆਗੂਆਂ ਮਾਸਟਰ ਪਰਮ ਵੇਦ, ਸੀਤਾ ਰਾਮ, ਗੁਰਦੀਪ ਸਿੰਘ ਲਹਿਰਾ ਤੇ ਸੋਹਣ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਦੋ ਵੱਖ ਵੱਖ ਪੁਸਤਕਾਂ ਤਿਆਰ ਕਰਕੇ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਪਹਿਲਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਸਨ। ਇਸ ਪ੍ਰੀਖਿਆ ਦਾ ਨਤੀਜਾ ਬਹੁਤ ਛੇਤੀ ਐਲਾਨਿਆ ਜਾਵੇਗਾ। ਇਸ ਪ੍ਰੀਖਿਆ ਸੰਬੰਧੀ ਵੱਖ ਵੱਖ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਵਿਗਿਆਨ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ, ਨਸ਼ਿਆਂ, ਫਿਰਕਾਪ੍ਰਸਤੀ ਅਤੇ ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਟਾਕਰੇ ਲਈ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ ਲਈ ਵਿਦਿਅਕ ਅਦਾਰਿਆਂ ਵਿੱਚ ਸਮੇਂ ਸਮੇਂ ਉਤੇ ਅਜਿਹੀਆਂ ਵਿਗਿਆਨਕ ਚੇਤਨਾ ਪ੍ਰੀਖਿਆਵਾਂ ਬੇਹੱਦ ਜ਼ਰੂਰੀ ਹਨ। ਸੰਗਰੂਰ ਇਕਾਈ ਸੰਬੰਧੀ ਇਕਾਈ ਮੁਖੀ ਸੁਰਿੰਦਰ ਪਾਲ, ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ਤੇ ਇਕਬਾਲ ਕੌਰ ਨੇ ਦੱਸਿਆ 13 ਪ੍ਰੀਖਿਆ ਕੇਂਦਰਾਂ ਵਿੱਚ ਮਿਡਲ ਪੱਧਰ ਦੇ 534 ਅਤੇ ਸੈਕੰਡਰੀ ਪੱਧਰ ਦੇ 484 ਕੁਲ 1021 ਵਿਦਿਆਰਥੀ ਸ਼ਾਮਲ ਹੋਏ।