ਹਲਕਾ ਵਿਧਾਇਕ ਭਰਾਜ ਆਪਣੀਆਂ ਨਾਕਾਮੀਆਂ ਦਾ ਠੀਕਰਾ ਕਾਂਗਰਸੀ ਕੌਂਸਲਰਾਂ 'ਤੇ ਨਾ ਭੰਨੇ: ਵਿਜੈ ਇੰਦਰ ਸਿੰਗਲਾ
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਭਰਾਜ 'ਤੇ ਦੋਸ਼ ਲਗਾਇਆ ਗਿਆ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਠੱਪ ਪਏ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਚੁੱਕਣ ਦੀ ਥਾਂ, ਇਸ ਦਾ ਠੀਕਰਾ...
Advertisement
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਭਰਾਜ 'ਤੇ ਦੋਸ਼ ਲਗਾਇਆ ਗਿਆ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਠੱਪ ਪਏ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਚੁੱਕਣ ਦੀ ਥਾਂ, ਇਸ ਦਾ ਠੀਕਰਾ ਕਾਂਗਰਸ ਪਾਰਟੀ ਨਾਲ ਸਬੰਧਤ ਕੌਂਸਲਰਾਂ ਸਿਰ ਸੁੱਟ ਰਹੇ ਹਨ, ਜੋ ਕਿ ਬਿਲਕੁਲ ਬੇਬੁਨਿਆਦ ਹੈ।
ਸਿੰਗਲਾ ਵੱਲੋਂ ਅੱਜ ਹਰਪ੍ਰੀਤ ਸਿੰਘ ਬਾਜਵਾ ਅਤੇ ਗੁਰਤੇਜ ਕੌਰ ਕੰਧੋਲਾ ਦੇ ਦਫ਼ਤਰਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕਿਹਾ ਗਿਆ ਕਿ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਵੱਲੋਂ ਸੰਗਰੂਰ ਹਲਕੇ ਅਤੇ ਭਵਾਨੀਗੜ੍ਹ ਸ਼ਹਿਰ ਦੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਸਨ, ਜਦੋਂ ਕਿ ਭਗਵੰਤ ਮਾਨ ਸਰਕਾਰ ਦੌਰਾਨ ਸ਼ਹਿਰ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ।
ਉਨ੍ਹਾਂ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਤੂਰ, ਸੁਖਮਿੰਦਰਪਾਲ ਸਿੰਘ ਤੂਰ, ਹਰਦੀਪ ਸਿੰਘ ਤੂਰ, ਲਾਲੀ ਗਰੇਵਾਲ ਆਦਿ ਹਾਜ਼ਰ ਸਨ।
Advertisement
Advertisement
×

