DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਹਿਰ ’ਤੇ ਪੁਲਾਂ ਦੀ ਉਸਾਰੀ ਸ਼ੁਰੂ

ਬੱਚਿਆਂ ਨੂੰ ਸਕੂਲ ਜਾਣ ਦੀ ਸਹੂਲਤ ਮਿਲੇਗੀ

  • fb
  • twitter
  • whatsapp
  • whatsapp
featured-img featured-img
ਆਲਮਪੁਰ ਵਿੱਚ ਪੁਲ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ ਕੌਂਸਲ ਪ੍ਰਧਾਨ ਕਾਂਤਾ ਗੋਇਲ ਅਤੇ ਹੋਰ।
Advertisement

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਯਤਨਾਂ ਨਾਲ ਘੱਗਰ ਬਰਾਂਚ ਨਹਿਰ ’ਤੇ ਦੋ ਨਵੇਂ ਪੁਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਕੈਬਨਿਟ ਮੰਤਰੀ ਦੇ ਪੁੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਗੌਰਵ ਗੋਇਲ ਨੇ ਅੜਕਵਾਸ ਰੋਡ ਵਾਲੀ ਸਾਈਡ ਸਰਵਹਿਤਕਾਰੀ ਸਕੂਲ ਸਾਹਮਣੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦੀ ਰਿਬਨ ਕੱਟ ਕੇ ਸ਼ੁਰੂਆਤ ਕਰਵਾਈ। ਇਸ ਪੁਲ ਦੇ ਬਣਨ ਨਾਲ ਲਹਿਰਾਗਾਗਾ, ਚੰਗਾਲੀਵਾਲਾ ਅਤੇ ਅੜਕਵਾਸ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਪਿੰਡ ਆਲਮਪੁਰ ਦੇ ਲੋਕਾਂ ਦੀ ਮੰਗ ’ਤੇ ਨੌਂ ਲੱਖ ਰੁਪਏ ਦੀ ਲਾਗਤ ਨਾਲ ਸਟੀਲ ਗਰਿੱਲ ਪੁਲ ਦੀ ਉਸਾਰੀ ਨਗਰ ਕੌਂਸਲ ਪ੍ਰਧਾਨ ਮੈਡਮ ਕਾਂਤਾ ਗੋਇਲ ਅਤੇ ਸਾਬਕਾ ਐਕਸੀਅਨ ਨਰਿੰਦਰ ਗੋਇਲ ਨੇ ਸ਼ੁਰੂ ਕਰਵਾਈ। ਇਹ ਪੁਲ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਗੁਰੂ-ਘਰ ਜਾਣ ਅਤੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਸਹੂਲਤ ਮਿਲੇਗੀ। ਐਡਵੋਕੇਟ ਗੋਰਵ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਕਿਸਾਨਾਂ ਨੂੰ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਰਾਹੀਂ ਹਰ ਵਰਗ ਦਾ ਜੀਵਨ ਸੁਖਾਲਾ ਬਣਾ ਰਹੀ ਹੈ। ਇਸ ਮੌਕੇ ਸਰਪੰਚ ਸੁਖਵਿੰਦਰ ਕੌਰ, ਬੂਟਾ ਸਿੰਘ, ਮਨਜੀਤ ਸਿੰਘ, ਜੱਗੀ ਸਿੰਘ, ਕਿਸਾਨ ਯੂਨੀਅਨ ਪ੍ਰਧਾਨ ਪ੍ਰਦੀਪ ਸਿੰਘ, ਗੁਰਜੋਤ ਸਿੰਘ ਅਤੇ ਜਗਤਾਰ ਸਿੰਘ ਮੌਜੂਦ ਸਨ।

Advertisement
Advertisement
×