ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਨਿਰਮਾਣ ਸ਼ੁਰੂ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਜੁਲਾਈ
ਪਿੰਡ ਰੇਤਗੜ੍ਹ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ 35 ਲੱਖ ਰੁਪਏ ਦੀ ਲਾਗਤ ਨਾਲ ਚਾਰ ਏਕੜ ਵਿੱਚ ਬਣਨ ਵਾਲੇ ਕ੍ਰਿਕਟ ਖੇਡ ਮੈਦਾਨ ਤੇ ਟਰੈਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ, ਵਿੱਦਿਅਕ ਅਤੇ ਖੇਡ ਸਹੂਲਤਾਂ ਉਪਲੱਬਧ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਇਸ ਖੇਡ ਮੈਦਾਨ ਅਤੇ ਟਰੈਕ ਬਣਨ ਨਾਲ ਨੌਜਵਾਨ ਵੱਡੇ ਮੈਦਾਨਾਂ ਵਿੱਚ ਮੁਕਾਬਲੇ ਕਰਨ ਦੇ ਸਮਰੱਥ ਹੋ ਜਾਣਗੇ। ਇਸ ਮੌਕੇ ਰਾਜਵੀਰ ਕੌਰ ਸਰਪੰਚ, ਵਿੱਕੀ ਸਿੰਘ, ਬਿੱਕਰ ਸਿੰਘ ਸਰਪੰਚ ਭੱਟੀਵਾਲ ਕਲਾਂ, ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਗੁਰਮੀਤ ਸਿੰਘ ਭਵਾਨੀਗੜ੍ਹ ਆਦਿ ਹਾਜ਼ਰ ਸਨ।