ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਡ ਮੈਦਾਨਾਂ ਦੀ ਉਸਾਰੀ ਸ਼ੁਰੂ ਕਰਵਾਈ

ਕੁੱਲ 86 ਲੱਖ ਨਾਲ ਤਿਆਰ ਹੋਣਗੇ ਮੈਦਾਨ
ਪਿੰਡ ਬਾਲਦ ਕਲਾਂ ਵਿੱਚ ਖੇਡ ਮੈਦਾਨ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ ਵਿਧਾਇਕਾ ਨਰਿੰਦਰ ਭਰਾਜ।
Advertisement

‘ਹਰ ਪਿੰਡ ਖੇਡ ਮੈਦਾਨ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਅਤੇ ਪਿੰਡ ਬਾਲਦ ਕਲਾਂ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਲਈ ਵੱਖ ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਕਦਮ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ। ਉਨ੍ਹਾਂ ਕਿਹਾ ਕਿ ਇਹ ਮੈਦਾਨ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਇਹ ਪਿੰਡਾਂ ਵਿੱਚ ਸਮਾਜਕ ਇਕਜੁੱਟਤਾ ਅਤੇ ਸਿਹਤਮੰਦ ਜੀਵਨ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਵਿਧਾਇਕਾ ਨੇ ਕਿਹਾ ਕਿ ਲੋਕ ਇਨ੍ਹਾਂ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਤੇ ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਜਗਸੀਰ ਸਿੰਘ ਝਨੇੜੀ ਚੇਅਰਮੈਨ, ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ, ਗੁਰਪ੍ਰੀਤ ਸਿੰਘ ਸਰਪੰਚ, ਅੰਗਰੇਜ਼ ਕੌਰ ਸਰਪੰਚ, ਵਿਕਰਮ ਸਿੰਘ ਨਕਟੇ ਤੇ ਸੁਖਮਨ ਸਿੰਘ ਬਾਲਦ ਹਾਜ਼ਰ ਸਨ।

Advertisement
Advertisement
Show comments