ਪੱਤਰ ਪ੍ਰੇਰਕ
ਕੁੱਪ ਕਲਾਂ, 13 ਜੁੂਨ
ਜੋੜੇਪੁਲ ਚੌਕੀ ਦੀ ਪੁਲੀਸ ਪਾਰਟੀ ਨੇ ਇੱਕ ਵਿਅਕਤੀ ਨੂੰ ਦੇਸੀ ਸ਼ਰਾਬ (ਮਾਰਕਾ ਜਲਵਾ) ਦੀਆਂ ਲਗਪਗ 24 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਜੋੜੇਪੁਲ ਚੌਕੀ ਦੇ ਇੰਚਾਰਜ ਸਬ: ਇੰਸਪੈਕਟਰ ਸੁਖਵਿੰਦਰ ਸਿੰਘ ਖੁਰਦ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪਤਾ ਲੱਗਿਆ ਕਿ ਇੱਕ ਵਿਅਕਤੀ ਲਸੋਈ ਤੋਂ ਦੁੱਗਰੀ ਜਾਣ ਵਾਲੀ ਸੜਕ ’ਤੇ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਵਿੱਚ ਖੜ੍ਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਸ਼ਰਾਬ ਸਣੇ ਮੌਕੇ ’ਤੇ ਹੀ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖਤ ਗੁਰਕੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।