ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਨੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕ ਹੋਰ ਲੋਕ ਪੱਖੀ ਪੁਲਾਂਘ ਪੁਟਦਿਆਂ ਜ਼ਿਲ੍ਹਾ ਪੱਧਰ ਅਤੇ ਵੱਖ-ਵੱਖ ਸਬ ਡਿਵੀਜ਼ਨਾਂ ਵਿੱਚ ਝੋਨੇ ਦੀ ਪਰਾਲੀ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸੇ ਵੀ ਪਿੰਡ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ’ਤੇ ਕੋਈ ਵੀ ਨਾਗਰਿਕ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕਰਕੇ ਤੁਰੰਤ ਆਪਣੀ ਸੂਚਨਾ ਦਰਜ ਕਰਵਾ ਸਕੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪ੍ਰਸ਼ਾਸਨਿਕ ਟੀਮਾਂ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚਣਗੀਆਂ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 79732-06398 ਹੈ। ਇਸ ਤੋਂ ਇਲਾਵਾ ਸੰਗਰੂਰ ਸਬ ਡਿਵੀਜ਼ਨ ਵਿੱਚ 88376-98003 , ਧੂਰੀ ਸਬ ਡਿਵੀਜ਼ਨ ਵਿੱਚ 01675-220561, ਦਿੜਬਾ ਵਿੱਚ 94170-04261, ਸੁਨਾਮ ਵਿੱਚ 98769-28609, ਲਹਿਰਾ ਵਿੱਚ 01676-272125, ਮੂਨਕ ਵਿੱਚ 01676-276977, ਭਵਾਨੀਗੜ੍ਹ ਵਿੱਚ 94638-75000 ਕੰਟਰੋਲ ਰੂਮ ਨੰਬਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਹਿਲਾਂ ਤੋਂ ਹੀ ਬੀ.ਡੀ.ਪੀ.ਓਜ਼, ਤਹਿਸੀਲਦਾਰ ਅਧਾਰਿਤ ਚੌਕਸੀ ਟੀਮਾਂ ਲਗਾਤਾਰ ਸਰਗਰਮ ਹਨ।