ਪਰਾਲੀ ਸਾੜਨ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ...
Advertisement
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸੂਚਨਾ ਮਿਲਣ ਉਤੇ ਲਾਈਨ ਵਿਭਾਗਾਂ ਅਤੇ ਆਮ ਲੋਕਾਂ ਨਾਲ ਸਹੀ ਤਾਲਮੇਲ ਲਈ ਇਹ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸਹਾਇਕ ਕਮਿਸ਼ਨਰ (ਜਨਰਲ) ਦੇ ਦਫ਼ਤਰ (ਕਮਰਾ ਨੰਬਰ 18) ਵਿੱਚ ਬਣਾਇਆ ਗਿਆ ਹੈ। ਕੰਟਰੋਲ ਰੂਮ ਦਾ ਨੰਬਰ 01672-234196 ਹੈ।
Advertisement
Advertisement