ਪੱਤਰ ਪ੍ਰੇਰਕ
ਚੀਮਾ ਮੰਡੀ, 29 ਨਵੰਬਰ
ਚੀਮਾ ਪੁਲੀਸ ਨੇ ਖੇਤੀਬਾੜੀ ਔਜ਼ਾਰ ਤਿਆਰ ਕਰਨ ਵਾਲੀ ਕੰਪਨੀ ਖ਼ਿਲਾਫ਼ ਸੋਸ਼ਲ ਮੀਡੀਆ ਰਾਹੀਂ ਭੰਡੀ ਪ੍ਰਚਾਰ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਥਾਨਕ ਜਗਤਜੀਤ ਗਰੁੱਪ ਦੇ ਸੀਈਓ ਏ.ਵੀ. ਸ੍ਰੀਨਿਵਾਸ ਨੇ ਦੱਸਿਆ ਕਿ ਹਰਿਆਣਾ ਵਾਸੀ ਸਵਰਨ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਖੇਤੀਬਾੜੀ ਦੇ ਔਜ਼ਾਰ ਤਿਆਰ ਕਰਨ ਵਾਲੀਆਂ ਕੰਪਨੀਆਂ ਦੀ ਮਸ਼ੀਨਰੀ ਸਬੰਧੀ ਸੋਸ਼ਲ ਮੀਡੀਆ ਰਾਹੀਂ ਗ਼ਲਤ ਪ੍ਰਚਾਰ ਕਰ ਰਿਹਾ ਸੀ, ਜਿਸ ਕਰਕੇ ਗਰੁੱਪ ਵੱਲੋਂ ਸਵਰਨ ਸਿੰਘ ਖ਼ਿਲਾਫ਼ ਥਾਣਾ ਚੀਮਾ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ। ਇਸ ਬਾਰੇ ਥਾਣਾ ਚੀਮਾ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਪੁੱਤਰ ਗੁਰਬਖਸ਼ ਸਿੰਘ (ਹਰਿਆਣਾ) ਨੂੰ ਗਰੁੱਪ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕਰ ਕੇ ਪਹਿਲੀ ਦਸੰਬਰ ਤੱਕ ਰਿਮਾਂਡ ਲੈ ਲਿਆ ਹੈ।