ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਜੂਨ
ਇਥੇ ਲਹਿਲ ਖੁਰਦ ਪਿੰਡ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪੱਕਾ ਮੋਰਚਾ 245ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਮਿੰਦਰ ਪਿਸ਼ੌਰ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਸਾਮਰਾਜੀਆਂ ਦੇ ਹੱਕ ਚ ਲਿਆਂਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲੱਗੇ ਨੂੰ ਸਾਲ ਹੋ ਚੁੱਕਾ ਹੈ। ਇਸ ਲਈ ਰੋਸ ਵਜੋਂ ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਵੱਡੇ ਇਕੱਠ ਕਰਕੇ 5 ਜੂਨ ਨੂੰ ਐੱਸਡੀਐੱਮ ਲਹਿਰਾਗਾਗਾ ਅਤੇ ਮੂਣਕ ਦਫ਼ਤਰ ਅੱਗੇ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਅਤੇ ਮੋਦੀ ਹਕੂਮਤ ਦੇ ਪੁਤਲੇ ਬਣਾ ਕੇ ਫੂੱਕੇ ਜਾਣਗੇ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਸੇਵਕ ਸਿੰਘ ਲਹਿਲ ਖੁਰਦ, ਨਿੱਕਾ ਸਿੰਘ ਸੰਗਤੀਵਾਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਪ੍ਰੀਤਮ ਸਿੰਘ ਲਹਿਲ ਕਲਾ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੋਰ ਪਿਸ਼ੌਰ, ਭਗਵੰਤ ਸਿੰਘ ਕੋਟੜਾ, ਜਗਦੀਪ ਸਿੰਘ ਲਹਿਲ ਖੁਰਦ, ਜਸਵੀਰ ਕੌਰ ਲੇਹਲ ਕਲਾਂ ਨੇ ਸੰਬੋਧਨ ਕੀਤਾ।