ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਰਾ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਅਧਿਆਪਕਾਂ ਨਾਲ ਗੱਲ ਸਾਂਝੀ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕੇਂਦਰ ਅਤੇ...
Advertisement
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਰਾ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਅਧਿਆਪਕਾਂ ਨਾਲ ਗੱਲ ਸਾਂਝੀ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕੇਂਦਰ ਅਤੇ ਰਾਜ ਸਰਕਾਰ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਅਤੇ ਹੱਕੀ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਭੱਜ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਇੱਕੋ- ਇੱਕ ਮੰਗ ਪੁਰਾਣੀ ਪੈਨਸ਼ਨ ਬਹਾਲੀ ਹੈ। ਜਿੰਨਾ ਚਿਰ ਇਹ ਬਹਾਲ ਨਹੀਂ ਕੀਤੀ ਜਾਂਦੀ, ਉੰਨਾ ਚਿਰ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੂੰਜੀਵਾਦੀ ਕਾਰਪੋਰੇਟਾਂ ਨੂੰ ਖਜ਼ਾਨਾ ਲੁਟਾਇਆ ਜਾ ਰਿਹਾ ਹੈ, ਦੂਜੇ ਪਾਸੇ ਮੁਲਾਜ਼ਮ ਜੋ ਸਾਰੀ ਉਮਰ ਸਰਕਾਰੀ ਸੇਵਾ ਨਿਭਾਉਂਦਾ ਹੈ, ਉਸ ਦੀ ਹੱਕੀ ਅਤੇ ਜਾਇਜ਼ ਮੰਗ ਨੂੰ ਵੀ ਗਲਤ ਠਹਿਰਾਇਆ ਜਾ ਰਿਹਾ ਹੈ। ਇਸ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਰਭਗਵਾਨ ਗੁਰਨੇ, ਸਤਵੰਤ ਆਲਮਪੁਰ, ਮੇਘਰਾਜ ਚੋਟੀਆਂ, ਮੈਡਮ ਮਨਜੀਤ, ਮੈਡਮ ਸ਼ੈਲੀ , ਮੈਡਮ ਪਵਨਦੀਪ, ਮੈਡਮ ਸਰਬਜੀਤ ਕੌਰ, ਮੈਡਮ ਜਸ਼ਨ, ਮਾਸਟਰ ਸੋਨੂ, ਸ਼ਿਵ ਕੁਮਾਰ , ਸਤਪਾਲ ਸਿੰਘ, ਜਸਵਿੰਦਰ ਸਿੰਘ, ਤਰਨਦੀਪ ਅਤੇ ਮਨਿੰਦਰ ਸਿੰਘ ਹਾਜ਼ਰ ਸਨ।

 

Advertisement

 

 

 

 

 

 

 

 

 

 

Advertisement
Show comments