ਦਲਿਤਾਂ ਨੂੰ ਭੇਜੇ ਸੰਮਨਾਂ ਦੀਆਂ ਕਾਪੀਆਂ ਡੀਸੀ ਦੀ ਕੋਠੀ ਅੱਗੇ ਸਾੜੀਆਂ

ਦਲਿਤਾਂ ਨੂੰ ਭੇਜੇ ਸੰਮਨਾਂ ਦੀਆਂ ਕਾਪੀਆਂ ਡੀਸੀ ਦੀ ਕੋਠੀ ਅੱਗੇ ਸਾੜੀਆਂ

ਸੰਗਰੂਰ ’ਚ ਡੀਸੀ ਦੀ ਕੋਠੀ ਅੱਗੇ ਬਾਲਦ ਕਲਾਂ ਦੇ ਦਲਿਤਾਂ ਨੂੰ ਭੇਜੇ ਸੰਮਨ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ ਕਰਦੇ ਹੋਏ ਕਾਰਕੁਨ।- ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ 
ਸੰਗਰੂਰ, 29 ਅਕਤੂਬਰ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਾਰਕੁਨਾਂ ਵੱਲੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਪਿੰਡ ਬਾਲਦ ਕਲਾਂ ਦੇ ਦਲਿਤ ਵਿਅਕਤੀਆਂ ਨੂੰ ਭੇਜੇ ਗਏ ਸੰਮਨਾਂ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਸ਼ਨਕਾਰੀਆਂ ਨੇ ਦਲਿਤਾਂ ਨੂੰ ਫਾਸ਼ੀਵਾਦੀ ਹੱਲੇ ਤਹਿਤ ਨਿਸ਼ਾਨਾ ਬਣਾਉਣ ਅਤੇ ਪੁਰਾਣੇ ਪੁਲੀਸ ਕੇਸ ਖੋਲ੍ਹ ਕੇ ਦਲਿਤਾਂ ਦੀ ਆਵਾਜ਼ ਨੂੰ ਬੰਦ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿਘ ਹਥੋਆ ਤੇ ਅਵਤਾਰ ਸਿੰਘ ਬਾਲਦ ਕਲਾਂ ਨੇ ਦੋਸ਼ ਲਾਇਆ ਕਿ ਜਿਥੇ ਆਰਐੱਸਐੱਸ ਦਫ਼ਤਰ ਅੱਗੇ ਬੀਤੀ 5 ਅਕਤੂਬਰ ਨੂੰ ਪ੍ਰਦਰਸ਼ਨ ਕਰਨ ਵਾਲੇ ਦੋ ਨੌਜ਼ਵਾਨਾਂ ਨੂੰ ਝੂਠਾ ਕੇਸ ਦਰਜ ਕਰਕੇ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ ਉਥੇ ਹੁਣ ਪੁਰਾਣੇ ਪੁਲੀਸ ਕੇਸ ਨੂੰ ਮੁੜ ਖੋਲ੍ਹਦਿਆਂ ਪਿੰਡ ਬਾਲਦ ਕਲਾਂ ਦੇ ਦਲਿਤਾਂ ਨੂੰ ਸੰਮਨ ਭੇਜ ਕੇ ਦਲਿਤਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਕਿਸਾਨਾਂ ਖ਼ਿਲਾਫ਼ ਖੇਤੀ ਵਿਰੋਧੀ ਕਾਨੂੰਨ ਲਿਆਂਦੇ ਗਏ ਤੇ ਹੁਣ ਦਲਿਤਾਂ ਨੂੰ ਵੀ ਫਾਸ਼ੀਵਾਦੀ ਹੱਲੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ  ਐੱਸਐੱਸਪੀ ਦੇ ਆਰਐੱਸਐੱਸ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਕਰਦਿਆਂ ਗ੍ਰਿਫ਼ਤਾਰ ਨੌਜਵਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਅਧਿਕਾਰੀਆਂ ਵੱਲੋਂ ਗ੍ਰਿਫਤਾਰ ਕੀਤੇ ਦੋ ਨੌਜਵਾਨਾਂ ਨੂੰ ਰਿਹਾਅ ਕਰਨ ਤੇ ਮਾਮਲੇ ਦੀ ਇੱਕ ਹਫ਼ਤੇ ’ਚ ਪੜਤਾਲ ਕਰਵਾ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਸ਼ਿਕਾਇਤ ’ਤੇ ਆਰਐੱਸਐੱਸ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵੀ ਭਰੋਸਾ ਦਿੱਤਾ ਸੀ ਪਰ ਅਜਿਹਾ ਨਾ ਹੋਣ ਕਾਰਨ ਸਪੱਸ਼ਟ ਹੈ ਕਿ ਐੱਸਐੱਸਪੀ ਵੱਲੋਂ ਦਲਿਤਾਂ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ੳਨ੍ਹਾਂ ਐਲਾਨ ਕੀਤਾ ਕਿ ਜੇ ਜਲਦੀ ਮਸਲੇ ਹੱਲ ਨਾ ਕੀਤਾ ਗਿਆ ਤਾਂ ਜਨਤਕ ਜਥੇਬੰਦੀਆਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਐੱਸਐੱਸਪੀ ਦਫ਼ਤਰ ਸੰਗਰੂਰ ਵੱਲ ਮਾਰਚ ਕਰਕੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਚਰਨ ਸਿੰਘ ਬਾਲਦ ਕਲਾਂ, ਸਤਿੰਦਰ ਸਿੰਘ, ਸਤਨਾਮ ਸਿੰਘ , ਠਾਕੁਰ ਸਿੰਘ ਅਤੇ ਹਮੀਰ ਕੌਰ ਆਦਿ ਨੇ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All