ਪੱਤਰ ਪ੍ਰੇਰਕ
ਲਹਿਰਾਗਾਗਾ, 28 ਸਤੰਬਰ
ਇਥੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਮਲ ਸਿੰਘ ਗਿੜਿਆਣੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਜਲਘਰ ’ਤੇ ਸਬ ਡਿਵੀਜ਼ਨ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਵਰਕਰਾਂ ਦੇ ਪਿਛਲੇ 10-15 ਸਾਲਾਂ ਦੇ ਤਜਰਬੇ ਨੂੰ ਖਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵੱਲੋਂ 16-9-2022 ਨੂੰ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂ ਹੇਠ ਜਾਰੀ ਕੀਤੀ ਵਰਕਰ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਫੂਕੀਆਂ ਗਈਆਂ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਰਿਪੋਰਟ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਸੂਬਾ ਆਗੂ ਨਿਰਮਲ ਸਿੰਘ, ਬਲਾਕ ਪ੍ਰਧਾਨ ਜਸਵੀਰ ਸਿੰਘ ਜਵਾਹਰਵਾਲਾ ਗੁਰਦੀਪ ਸਿੰਘ ਜਰਨਲ ਸਕੱਤਰ ਲਖਬੀਰ ਸਿੰਘ ਖਜ਼ਾਨਚੀ ਬਿੰਦਰ ਕੁਮਾਰ ਮੀਤ ਪ੍ਰਧਾਨ ਨੇ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤਾਂ ਮੁਹੱਈਆਂ ਕਰਵਾ ਰਹੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰ ਜੋ ਪਿਛਲੇ ਲੰਮੇ ਅਰਸ਼ੇ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਹਨ, ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਦੀਆਂ ਕਾਰਪੋਰੇਟੀ ਪੱਖੀ ਨੀਤੀਆਂ ਕਾਰਨ ਲਈ ਜਿੱਥੇ ਨਹਿਰੀ ਪਾਣੀ ਦੀ ਸਪਲਾਈ ਲਈ ਵੱਡੇ ਵੱਡੇ ਮੈਗਾ ਪ੍ਰਾਜੈਕਟ ਸਥਾਪਿਤ ਕਰਕੇ ਜਸਸ ਵਿਭਾਗ ਦਾ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ‘ਮੰਗ-ਪੱਤਰ’ ’ਚ ਦਰਜ ਮੰਗਾਂ ਦਾ ਹੱਲ ਕਰਵਾਉਣ ਲਈ ਸ਼ੁਰੂ ਕੀਤੇ ‘ਸੰਘਰਸ਼’ ਤਹਿਤ 29 ਤੇ 30 ਸਤੰਬਰ ਨੂੰ ਦਿਨ-ਰਾਤ ਦੇ ਧਰਨੇ ਜਸਸ ਵਿਭਾਗ ਦੇ ਐਕਸੀਅਸਨ ਦਫਤਰਾਂ ਅੱਗੇ ਡਵੀਜਨ ਪੱਧਰੀ ਧਰਨੇ ਪਰਿਵਾਰਾਂ ਸਣੇ ਦਿੱਤੇ ਜਾਣਗੇ।