ਧੂਰੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ‘ਆਪ‘ ਦੇ ਸੂਬਾ ਪ੍ਰਧਾਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਅਗਵਾਈ ਵਿੱਚ 21 ਮਾਰਚ ਨੂੰ ਬਾਘਾਪੁਰਾਣਾ ਵਿੱਚ ਹੋਣ ਜਾ ਰਿਹਾ ਕਿਸਾਨ ਮਹਾਂ ਸੰਮੇਲਨ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਭਰਮ ਤੋੜ ਕੇ ਰੱਖ ਦੇਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਅਤੇ ਆਲ ਇੰਡੀਆ ਐੱਫਸੀਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐੱਸਐੱਸ ਚੱਠਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲੋਂ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਲੇਖਾ-ਜੋਖਾ ਲੁਕਿਆ ਹੋਇਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੰਮੇਲਨ ਵਿੱਚ ਜਿੱਥੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ ਸਮੇਤ ਸੂਬੇ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ, ਉੱਥੇ ਹੀ ਦਿੱਲੀ ਤੋਂ ਵੀ ਆਮ ਆਦਮੀ ਪਾਰਟੀ ਦੇ ਨੇਤਾ ਸ਼ਾਮ ਲ ਹੋਣਗੇ। ਇਸ ਮੌਕੇ ਦਵਿੰਦਰ ਸਿੰਘ ਬਦੇਸ਼ਾ, ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਅਨਿਲ ਮਿੱਤਲ, ਗੁਰਬਖਸ਼ੀਸ਼ ਸਿੰਘ ਹਾਜ਼ਰ ਸਨ।
-ਨਿੱਜੀ ਪੱਤਰ ਪ੍ਰੇਰਕ