ਪੱਤਰ ਪ੍ਰੇਰਕ
ਸ਼ੇਰਪੁਰ, 23 ਅਪਰੈਲ
ਕਰੋਨਾ ਮਹਾਮਾਰੀ ਖ਼ਿਲਾਫ਼ ਅੱਜ ਸ਼ੇਰਪੁਰ ਪੁਲੀਸ ਨੇ ਅਚਾਨਕ ਛਾਪੇ ਮਾਰ ਕੇ ਚਾਰ ਆਈਲੈਂਟਸ/ਕੋਚਿੰਗ ਸੈਂਟਰਾਂ ’ਤੇ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਐੱਸਐੱਚਓ ਸ਼ੇਰਪੁਰ ਬਲਵੰਤ ਸਿੰਘ ਨੇ ਦੱਸਿਆ ਕਿ ਸ਼ੇਰਪੁਰ ’ਚ ਚਾਰ ਸੈਂਟਰਾਂ ’ਤੇ ਬੱਚਿਆਂ ਦੀਆਂ ਕਲਾਸਾਂ ਲਗਾਏ ਜਾਣ ’ਤੇ ਸੈਂਟਰ ਮਾਲਕਾਂ ਵਿਰੁੱਧ ਧਾਰਾ 188 ਆਈਪੀਸੀ ਐਂਡ ਸੈਕਸ਼ਨ 51 ਡਿਸਾਸਟਰ ਮੈਨੇਜਮੈਂਟ ਐਕਟ-2005 ਤਹਿਤ ਮੁਕੱਦਮੇ ਦਰਜ ਕਰ ਕੇ ਕਾਰਵਾਈ ਕੀਤੀ ਗਈ ਹੈ। ਐੱਸਐੱਚਓ ਸ਼ੇਰਪੁਰ ਬਲਵੰਤ ਸਿੰਘ ਨੇ ਸਪੱਸ਼ਟ ਕੀਤਾ ਕਿ ਕੋਵਿਡ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।