ਖੇਤਰੀ ਪ੍ਰਤੀਨਿਧ
ਪਟਿਆਲਾ, 20 ਜਨਵਰੀ
ਇਸ ਖੇਤਰ ’ਚ ਚੌਵੀ ਘੰੰਟਿਆਂ ਦੌਰਾਨ ਕਰੋਨਾ ਤੋਂ ਪੀੜਤ ਸੱਤ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਿਸ ਨਾਲ ਕਰੋਨਾ ਨਾਲ ਹੁਣ ਤੱਕ ਜ਼ਿਲ੍ਹੇ ’ਚ ਹੋਈਆਂ ਮੌਤਾਂ ਦੀ ਗਿਣਤੀ 1407 ਹੋ ਗਈ ਹੈ। ਉਧਰ ਅੱਜ 473 ਹੋਰ ਪਾਜ਼ੇਟਿਵ ਕੇਸ ਮਿਲੇ ਹਨ। ਇਨ੍ਹਾਂ ਨਾਲ਼ ਹੁਣ ਤੱਕ ਪਾਜ਼ੇਟਿਵ ਆਏ ਕੇਸਾਂ ਦੀ ਕੁੱਲ ਗਿਣਤੀ 59,864 ਹੋ ਗਈ ਇਨ੍ਹਾਂ ਵਿੱਚੋਂ 55,760 ਠੀਕ ਹੋ ਚੁੱਕੇ ਹਨ ਜਦਕਿ ਇਸ ਵਕਤ ਇੱਥੇ ਐਕਟਿਵ ਕੇਸਾਂ 2697 ਹਨ। ਸੰਪਰਕ ਕਰਨ ’ਤੇ ਕਰੋਨਾ ਸਬੰਧੀ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਇਨ੍ਹਾਂ ਤੱਥਾਂ ਦੀ ਪੁਸ਼ਟੀ ਕੀਤੀ ਹੈ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋਈ। ਅੱਜ 123 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 57 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਜ਼ਿਲ੍ਹੇ ਵਿੱਚ ਕਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 607 ਹੋ ਗਈ ਹੈ।
ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਕਰੋਨਾ ਕਾਰਨ 57 ਸਾਲਾ ਵਿਅਕਤੀ ਦੀ ਮੌਤ ਹੋਈ ਹੈ ਜੋ ਕਰੋਨਾ ਪੀੜਤ ਹੋਣ ਕਾਰਨ ਡੀਐੱਮਸੀ ਲੁਧਿਆਣਾ ਵਿੱਚ ਜ਼ੇਰੇ ਇਲਾਜ ਸੀ ਅਤੇ ਬਲਾਕ ਮੂਨਕ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਅੱਜ 123 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਨ੍ਹਾਂ ’ਚ ਬਲਾਕ ਸੰਗਰੂਰ ਦੇ 33 ਮਰੀਜ਼, ਬਲਾਕ ਧੂਰੀ ਦੇ 17 ਮਰੀਜ਼, ਬਲਾਕ ਸੁਨਾਮ ਦੇ 6 ਮਰੀਜ਼, ਬਲਾਕ ਕੌਹਰੀਆਂ ਦੇ 15 ਮਰੀਜ਼, ਬਲਾਕ ਭਵਾਨੀਗੜ੍ਹ ਦੇ 17 ਮਰੀਜ਼, ਬਲਾਕ ਲੌਂਗੋਵਾਲ ਦੇ 14 ਮਰੀਜ਼, ਬਲਾਕ ਮੂਨਕ ਦੇ 8 ਮਰੀਜ਼ ਅਤੇ ਬਲਾਕ ਸ਼ੇਰਪੁਰ ਦੇ 13 ਮਰੀਜ਼ ਸ਼ਾਮਲ ਹਨ। ਉਧਰ ਅੱਜ 57 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿਚ ਸਫ਼ਲ ਹੋਏ ਹਨ। ਜ਼ਿਲ੍ਹੇ ’ਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 607 ਹੋ ਗਈ ਹੈ।