ਨਿਜੀ ਪੱਤਰ ਪ੍ਰੇਰਕ
ਸੰਗਰੂਰ, 30 ਮਾਰਚ
ਜ਼ਿਲ੍ਹਾ ਸੰਗਰੂਰ ਵਿਚ ਅੱਜ ਚਾਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦੋਂ ਕਿ 43 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਤੱਕ ਜ਼ਿਲ੍ਹੇ ਵਿਚ ਕਰੋਨਾ ਦੇ 290185 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿੰਨ੍ਹਾਂ ਵਿਚੋਂ 5485 ਵਿਅਕਤੀ ਕਰੋਨਾ ਪਾਜ਼ੇਟਿਵ ਆ ਚੁੱਕੇ ਹਨ ਜਦੋਂ ਕਿ 284700 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਜ਼ਿਲ੍ਹੇ ਵਿਚ ਹੁਣ ਤੱਕ 232 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਹੁਣ 412 ਐਕਟਿਵ ਮਰੀਜ਼ ਹਨ ਜਿੰਨ੍ਹਾਂ ’ਚੋ ਦੋ ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਦੇ ਬੁਲਾਰੇ ਅਨੁਸਾਰ ਅੱਜ ਚਾਰ ਕਰੋਨਾ ਪੀੜ੍ਹਤ ਮਰੀਜ਼ਾਂ ਨੇ ਦਮ ਤੋੜਿਆ ਹੈ। ਉਧਰ ਅੱਜ 10 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤੀ ਹਾਸਲ ਕੀਤੀ ਹੈ।