ਕਰੋਨਾ ਪੀੜਤਾਂ ਨੂੰ ਇਕਾਂਤਵਾਸ ਵਿੱਚ ਭੇਜਿਆ

ਕਰੋਨਾ ਪੀੜਤਾਂ ਨੂੰ ਇਕਾਂਤਵਾਸ ਵਿੱਚ ਭੇਜਿਆ

ਲਹਿਰਾਗਾਗਾ (ਰਮੇਸ਼ ਭਾਰਦਵਾਜ) ਪੰਜਾਬ ਦੇ ਸਿਹਤ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਸਨੀਕਾਂ ਅਤੇ ਹੋਰ ਸ਼ਹਿਰਾਂ ਤੋਂ ਆਉਣ ਵਾਲਿਆਂ ਨੂੰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਜਾਰੀ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸੂਰਜ ਸ਼ਰਮਾ ਅਤੇ ਐੱਮਪੀਡਬਲਯੂ ਕਾਲਾ ਸਿੰਘ ਨੇ ਦੱਸਿਆ ਕਿ ਇਥੋਂ ਜੰਗਲਾਤ ਵਿਭਾਗ ਦੀ ਅੱਜ ਲੁਧਿਆਣਾ ਤੋਂ ਆਏ ਜਗਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਉਸਦੀ ਪਤਨੀ ਕੁਲਦੀਪ ਕੌਰ, ਬੇਟੀ ਮੁਸ਼ਕਾਨ ਧਾਲੀਵਾਲ ਅਤੇ ਪੁੱਤਰ ਸਿਮਰਨਦੀਪ ਸਿੰਘ ਵਾਸੀ ਵਾਰਡ-13 ਬਾਜ਼ੀਗਰ ਬਸਤੀ ਨੂੰ ਕੰਮ ’ਤੇ ਵਾਪਸ ਪਰਤਣ ’ਤੇ ਸਿਹਤ ਵਿਭਾਗ ਦੀ ਟੀਮ ਨੇ ਸੈਂਪਲਿੰਗ ਲੈ ਕੇ 14 ਦਿਨਾਂ ਲਈ ਇਕਾਂਵਾਸ ’ਚ ਭੇਜਿਆ ਹੈ। ਐੱਸਐੱਮਓ ਡਾ. ਸੂਰਜ ਸ਼ਰਮਾ ਨੇ ਦੱਸਿਆ ਕਿ ਮਹਾਮਾਰੀ ਨੂੰ ਮੁੱਖ ਰੱਖਦੇ ਹੋਏ ਇਕਾਂਤਵਾਸ ਵਿੱਚ ਰੱਖੇ ਸ਼ੱਕੀਆਂ ਦੇ ਲਗਾਤਾਰ ਸੈਂਪਲ ਲੈ ਕੇ ਵਿਸ਼ੇਸ਼ ਟੀਮ ਵੱਲੋਂ ਅੱਜ 20 ਸ਼ੱਕੀਆਂ ਤੇ ਨਗਰ ਕੌਂਸਲ ਕਰਮਚਾਰੀਆਂ ਦੇ ਸੈਂਪਲ ਲੈ ਕੇ ਸਰਕਾਰੀ ਲੈਬੋਰੇਟਰੀ ਪਟਿਆਲਾ ਵਿੱਚ ਭੇਜੇ ਜਾ ਰਹੇ ਹਨ।

ਲੌਂਗੋਵਾਲ (ਜਗਤਾਰ ਸਿੰਘ ਨਹਿਲ) ਸੁਨਾਮੀ ਪੱਤੀ ਨਾਲ ਸਬੰਧਿਤ ਸਰਬਜੀਤ ਕੌਰ ਨਾਂ ਦੀ ਔਰਤ ਨੂੰ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਘਰ ਲੌਂਗੋਵਾਲ ਤੋਂ ਘਾਬਦਾਂ ’ਚ ਬਣਾਏ ਗਏ ਇਕਾਂਤਵਾਸ ਕੇਂਦਰ ’ਚ ਭੇਜ ਦਿੱਤਾ ਗਿਆ ਹੈ। ਇਸ ਔਰਤ ਦੇ ਕਰੋਨਾ ਪਾਜ਼ੇਟਿਵ ਹੋਣ ਬਾਰੇ ਜਿਉਂ ਹੀ ਸ਼ਹਿਰ ਵਾਸੀਆਂ ਨੂੰ ਪਤਾ ਲੱਗਾ ਤਾਂ ਸ਼ਹਿਰ ’ਚ ਚਿੰਤਾ ਦਾ ਆਲਮ ਪਸਰ ਗਿਆ। ਸਿਹਤ ਵਿਭਾਗ ਅਨੁਸਾਰ ਇਹ ਔਰਤ ਪਿਛਲੇ ਕੁਝ ਸਮੇਂ ਤੋਂ ਪੱਥਰੀਆਂ ਕਾਰਨ ਪੇਟ ਦੇ ਦਰਦ ਤੋਂ ਪੀੜਤ ਸੀ ਤੇ ਉਸ ਦਾ ਆਪ੍ਰੇਸ਼ਨ ਕੀਤਾ ਜਾਣਾ ਸੀ। ਪਿਛਲੇ ਦਿਨੀਂ ਜਦੋਂ ਉਹ ਆਪ੍ਰੇਸ਼ਨ ਲਈ ਸਿਵਲ ਹਸਪਤਾਲ ਸੰਗਰੂਰ ਗਈ ਤਾਂ ਉਸਦਾ ਹੋਰਨਾਂ ਨਮੂਨਿਆਂ ਦੇ ਨਾਲ-ਨਾਲ ਕੋਵਿਡ 19 ਦਾ ਨਮੂਨਾ ਵੀ ਲਿਆ ਗਿਆ ਸੀ ਜੋ ਪਾਜ਼ੇਟਿਵ ਆ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All