ਕਰੋਨਾ: ਹੁਣ ਇੱਕ ਦਿਨ ਵਿੱਚ ਹੋ ਸਕਣਗੇ 9 ਹਜ਼ਾਰ ਟੈਸਟ

ਕਰੋਨਾ: ਹੁਣ ਇੱਕ ਦਿਨ ਵਿੱਚ ਹੋ ਸਕਣਗੇ 9 ਹਜ਼ਾਰ ਟੈਸਟ

ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਓਪੀ ਸੋਨੀ।

ਸਰਬਜੀਤ ਸਿੰੰਘ ਭੰਗੂ
ਪਟਿਆਲਾ, 3 ਜੂਨ

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਵੱਲੋਂ ਅੱਜ ਗੌਰਮਿੰਟ ਮੈਡੀਕਲ ਕਾਲਜ ਵਿੱਚ ਕਰੋਨਾ ਟੈਸਟ ਕਰਨ ਵਾਲੀ ਅਤਿ ਆਧੁਨਿਕ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਉੱਤੇ ਡੇਢ ਕਰੋੜ ਦੀ ਲਾਗਤ ਆਈ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਵੀ ਇਹ ਮਸ਼ੀਨਾਂ ਸਥਾਪਤ ਹੋ ਚੁੱਕੀਆਂ ਹਨ। ਹਰ ਮਸ਼ੀਨ ਰਾਹੀਂ ਦਿਨ ਵਿੱਚ ਲਗਪਗ 3000 ਟੈਸਟ ਕੀਤੇ ਜਾ ਸਕਦੇ ਹਨ। ਸੋਨੀ ਨੇ ਦੱਸਿਆ ਕਿ ਇਹ ਮਸ਼ੀਨਾਂ ਦੇਸ਼ ਵਿੱਚ ਸਭ ਤੋਂ ਪਹਿਲਾਂ ਪੰਜਾਬ ਵਿੱਚ ਲਾਈਆਂ ਗਈਆਂ ਹਨ। ਇਸ ਦੌਰਾਨ ਸੋਨੀ ਵੱਲੋਂ ਲੈਬ ਵਿੱਚ ਨਵੀਨੀਕਰਨ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕਰਦਿਆਂ ਐੱਮਪੀ ਪਰਨੀਤ ਕੌਰ ਨੇ ਕੋਵਿਡ-19 ਖ਼ਿਲਾਫ਼ ਜੂਝ ਰਹੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਪਰਦੇ ਪਿੱਛੇ ਰਹਿ ਕੇ ਕੰਮ ਕਰਨ ਵਾਲੇ ਸਮੂਹ ਯੋਧਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਕੁਮਾਰ ਪਾਂਡਵ ਤੇ ਹੋਰ ਮੌਜੂਦ ਸਨ। ਇਸ ਦੌਰਾਨ ਸਰਕਾਰ ਵੱਲੋਂ ਐੱਮਬੀਬੀਐੱਸ ਦੀਆਂ ਫੀਸਾਂ ਵਿਚ ’ਚ ਕੀਤੇ ਵਾਧੇ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਇਜ਼ਹਾਰ ਕਰਨ ਵਾਲੇ ਜੂਨੀਅਰ ਰੈਜ਼ੀਡੈਂਟਸ ਡਾਕਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਤਰੀ ਓਪੀ ਸੋਨੀ ਨੂੰ ਮੰਗ ਪੱਤਰ ਦੇ ਕੇ ਇਹ ਵਾਧਾ ਵਾਪਸ ਲੈਣ ’ਤੇ ਜ਼ੋਰ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All