ਹਰਦੀਪ ਸਿੰਘ ਸੋਢੀ
ਧੂਰੀ, 20 ਸਤੰਬਰ
ਧੂਰੀ ਟਰੱਕ ਮਾਲਕਾਂ ਦੀ ਮੀਟਿੰਗ ਧੂਰੀ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਕਰੋਨਾ ਵਾਇਰਸ ਕਾਰਨ ਟਰੱਕ ਮਾਲਕਾਂ ਨੂੰ ਆ ਰਹੀਆਂ ਮੁਸਕਲਾਂ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਗਜੀਤ ਸਿੰਘ ਰਾਏ ਨੇ ਕਿਹਾ ਕਿ ਪੂਰੇ ਦੇਸ਼ ਅੰਦਰ ਕਰੋਨਾ ਦਾ ਅਸਰ ਸਾਰੇ ਵਪਾਰਾਂ ਉੱਪਰ ਪੈਣ ਦੇ ਨਾਲ-ਨਾਲ ਇਸ ਦਾ ਅਸਰ ਟਰੱਕ ਮਾਲਕਾਂ ਦੇ ਵਪਾਰ ਤੇ ਉਨ੍ਹਾਂ ਦੇ ਪਰਿਵਾਰਾਂ ਉੱਪਰ ਵੀ ਪੈਣ ਲੱਗਾ ਹੈ। ਉਨ੍ਹਾਂ ਕਿਹਾ ਦੇਸ਼ ਅੰਦਰ ਡੀਜ਼ਲ ਦੇ ਰੇਟਾਂ ਵਿੱਚ ਕੇਂਦਰ ਸਰਕਾਰ ਰੋਜ਼ਾਨਾ ਵਾਧਾ ਕਰ ਰਹੀ ਹੈ ਪਰ ਟਰੱਕਾਂ ਦੇ ਢੋਹ ਢਹਾਈ ਦੇ ਰੇਟਾ ਨੂੰ ਨਹੀਂ ਵਧਾਇਆ ਜਾਂ ਰਿਹਾ ਜਿਸ ਕਾਰਨ ਟਰੱਕ ਮਾਲਕਾਂ ਨੂੰ ਰੋਜ਼ਾਨਾ ਦੇ ਖਰਚਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਬੈਂਕਾਂ ਦੀਆਂ ਕਿਸ਼ਤਾਂ ਭਰਨ ਵਿੱਚ ਕਾਫ਼ੀ ਮੁਸ਼ਕਲ ਪੈਦਾ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਟਰੱਕ ਮਾਲਕਾਂ ਦੇ ਪਰਿਵਾਰਾਂ ਦੇ ਸਿਹਤ ਬੀਮੇ ਕਰਨ ਦੇ ਨਾਲ-ਨਾਲ ਬੱਚਿਆਂ ਦੀ ਸਕੂਲੀ ਫ਼ੀਸ ਮੁਆਫ਼ ਕੀਤੀ ਜਾਵੇ। ਉਨ੍ਹਾਂ ਨੇ ਇਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਮੌਕੇ ਦਵਿੰਦਰ ਸਿੰਘ ਕਾਕਾ, ਸਵਿੰਦਰ ਸਿੰਘ ਕਾਂਝਲਾ, ਦਵਿੰਦਰ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧੂਰੀ, ਜਗਰੂਪ ਸਿੰਘ ਕਲੈਰ ਅਤੇ ਚਮਕੌਰ ਸਿੰਘ ਹਾਜ਼ਰ ਸਨ।