ਖੇਤਰੀ ਪ੍ਰਤੀਨਿਧ
ਪਟਿਆਲਾ, 19 ਜਨਵਰੀ
ਕਰੋਨਾ ਕਾਰਨ ਅੱਜ ਇੱਥੇ ਦੋ ਹੋਰ ਮੌਤਾਂ ਹੋ ਗਈਆਂ। ਇਸ ਨਾਲ ਕਰੋਨਾ ਨਾਲ਼ ਹੋਈਆਂ ਮੌਤਾਂ ਦੀ ਗਿਣਤੀ 1400 ਹੋ ਗਈ ਹੈ। ਉਧਰ, ਅੱਜ ਜ਼ਿਲ੍ਹੇ ’ਚ 415 ਕੇਸ ਹੋਰ ਪਾਜ਼ੇਟਿਵ ਕੇਸ ਆਏ ਹਨ। ਇਸ ਨਾਲ਼ ਪਾਜ਼ੇਟਿਵ ਕੇਸਾਂ ਦੀ ਗਿਣਤੀ 59,391 ਹੋ ਗਈ ਹੈ। ਉਂਜ ਇਨ੍ਹਾਂ ਵਿੱਚੋਂ ਐਕਟਿਵ ਕੇਸ 2838 ਹੀ ਹਨ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਅੱਜ ਜ਼ਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 17,255 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜ਼ਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19,08,370 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 705 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 758 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।। ਜ਼ਿਲੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 19 ਲੱਖ ਤੋਂ ਪਾਰ ਹੋ ਚੁੱਕਾ ਹੈ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ’ਚ ਅੱਜ ਕਰੋਨਾ ਨਾਲ ਦੋ ਮਰੀਜ਼ਾਂ ਦੀ ਮੌਤ ਹੋਈ ਹੈ। ਅੱਜ 123 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ 211 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਹੁਣ ਜ਼ਿਲ੍ਹੇ ਵਿਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 542 ਹੈ।
ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ ਜ਼ਿਲ੍ਹੇ ’ਚ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ’ਚੋਂ ਇੱਕ 57 ਸਾਲਾ ਵਿਅਕਤੀ ਬਲਾਕ ਸ਼ੇਰਪੁਰ ਦਾ ਵਸਨੀਕ ਸੀ ਜਦੋਂਕਿ ਦੂਜਾ 69 ਸਾਲਾ ਵਿਅਕਤੀ ਬਲਾਕ ਧੂਰੀ ਦਾ ਵਸਨੀਕ ਸੀ। ਉਧਰ, ਅੱਜ 211 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋ ਗਏ ਹਨ। ਹੁਣ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 542 ਹੈ।