ਪੱਤਰ ਪ੍ਰੇਰਕ
ਸੰਗਰੂਰ, 15 ਨਵੰਬਰ
ਗੁਰਦੁਆਰਾ ਹਰਿੰਦਗੋਬਿੰਦ ਪੁਰਾ ਸੰਗਰੂਰ ਵਿਖੇ ਸਹਾਰਾ ਫ਼ਾਊਂਡੇਸ਼ਨ ਦੇ ਮੈਡੀਕਲ ਵਿੰਗ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਡਾ: ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਹਰਪ੍ਰੀਤ ਕੌਰ, ਕੈਂਪ ਇੰਚਾਰਜ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਧਨਵੰਤ ਕੁਮਾਰ ਦੀ ਦੇਖ ਰੇਖ ਹੇਠ ਲਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਪਰਮਿੰਦਰ ਕੌਰ ਸਿਵਲ ਸਰਜਨ ਨੇ ਕੀਤਾ।