ਧੂਰੀ: ਇਥੋਂ ਦੇ ਨਗਰ ਕੌਂਸਲ ਧੂਰੀ ਦੇ ਸਾਬਕਾ ਐਕਟਿੰਗ ਪ੍ਰਧਾਨ ਅਸ਼ਵਨੀ ਧੀਰ ਦੀ ਪਤਨੀ ਅਤੇ ਵਾਰਡ ਨੰਬਰ 5 ਤੋਂ ਮੌਜੂਦਾ ਕੌਂਸਲਰ ਅਨੂੰ ਧੀਰ (48) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ, ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਉਹਨਾਂ ਦਾ ਅੰਤਿਮ ਸਸਕਾਰ 28 ਅਕਤੂਬਰ ਨੂੰ ਸਵੇਰੇ 11 ਵਜੇ ਰਾਮਬਾਗ ਧੂਰੀ ਵਿਖੇ ਕੀਤਾ ਜਾਵੇਗਾ। -ਖੇਤਰੀ ਪ੍ਰਤੀਨਿਧ