ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਂਸਲਰ ਨੇ ਅਧਿਕਾਰੀਆਂ ਨੂੰ ਜਗਾਉਣ ਲਈ ‘ਡਮਰੂ’ ਵਜਾਇਆ

ਨਗਰ ਕੌਂਸਲ ਦਫ਼ਤਰ ਅੱਗੇ ਧਰਨਾ; ਸ਼ਹਿਰ ’ਚ ਸੀਵਰੇਜ ਤੇ ਸਫ਼ਾਈ ਪ੍ਰਬੰਧਾਂ ਦੀ ਮੰਗ
ਕੌਂਸਲਰ ਦਫ਼ਤਰ ਅੱਗੇ ਧਰਨਾ ਦਿੰਦਾ ਹੋਇਆ ਅਵਤਾਰ ਸਿੰਘ ਤਾਰਾ। -ਫੋਟੋ: ਲਾਲੀ
Advertisement

ਇੱਥੇ ਹਾਕਮ ਧਿਰ ਦੇ ਅੱਠ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਦੇ ਬਾਵਜੂਦ ਸ਼ਹਿਰ ਦੀਆਂ ਸਮੱਸਿਆਵਾਂ ਬਰਕਰਾਰ ਹਨ। ‘ਆਪ’ ਛੱਡ ਚੁੱਕੇ ਕੌਂਸਲਰਾਂ ’ਚੋਂ ਵਾਰਡ ਨੰਬਰ 22 ਤੋਂ ਕੌਂਸਲਰ ਅਵਤਾਰ ਸਿੰਘ ਤਾਰਾ ਨੇ ਅੱਜ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦਿਆਂ ਅਧਿਕਾਰੀਆਂ ਨੂੰ ਜਗਾਉਣ ਲਈ ‘ਡਮਰੂ’ ਵਜਾਇਆ ਗਿਆ। ਕੌਂਸਲਰ ਅਵਤਾਰ ਸਿੰਘ ਤਾਰਾ ਲੋਕ ਮੁੱਦਿਆਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਅਕਸਰ ਹੀ ‘ਡਮਰੂ’ ਵਜਾਉਂਦਾ ਹੈ ਤਾਂ ਜੋ ਸਰਕਾਰੇ-ਦਰਬਾਰੇ ਉਸ ਦੇ ਡਮਰੂ ਦੀ ਆਵਾਜ਼ ਪੁੱਜ ਸਕੇ। ਹੁਣ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਵਤਾਰ ਸਿੰਘ ਤਾਰਾ ਨੇ ਅੱਜ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ‘ਡਮਰੂ’ ਵਜਾਇਆ ਗਿਆ। ਧਰਨੇ ’ਤੇ ਬੈਠੇ ਅਵਤਾਰ ਸਿੰਘ ਤਾਰਾ ਨੇ ਆਪਣੇ ਅੱਗੇ ਵਾਰਡ ਦੀਆਂ ਸਮੱਸਿਆਵਾਂ ਬਾਰੇ ਤਸਵੀਰਾਂ ਦਿਖਾਈਆਂ। ਇਨ੍ਹਾਂ ਤਸਵੀਰਾਂ ਵਿਚ ਅਵਤਾਰ ਸਿੰਘ ਤਾਰਾ ਖੁਦ ਕੰਮ ਕਰਨ ਵਿਚ ਜੁਟਿਆ ਨਜ਼ਰ ਆ ਰਿਹਾ ਹੈ। ਕੌਂਸਲਰ ਤਾਰਾ ਨੇ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਸਿਸਟਮ, ਸਫ਼ਾਈ ਪ੍ਰਬੰਧਾਂ, ਸੜਕਾਂ, ਸਟਰੀਟ ਲਾਈਟਾਂ ਆਦਿ ਪ੍ਰਬੰਧਾਂ ਦਾ ਮਾੜਾ ਹਾਲ ਹੈ। ਸ਼ਹਿਰ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗ ਚੁੱਕੇ ਹਨ ਅਤੇ ਕੂੜਾ ਸੜਕਾਂ ਉਪਰ ਖਿੱਲਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਸਮੇਤ 10 ਕੌਂਸਲਰ ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦੇ ਚੁੱਕੇ ਹਨ, ਨਗਰ ਕੌਂਸਲ ਦੇ ਈ.ਓ. ਅਤੇ ਪ੍ਰਧਾਨ ਦੇ ਧਿਆਨ ਵਿਚ ਲਿਆ ਚੁੱਕੇ ਹਨ। ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਸਮੱਸਿਆਵਾਂ ਦਾ ਪਰਨਾਲਾ ਉਥੇ ਦਾ ਉਥੇ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਕੌਂਸਲਰਾਂ ਦੀ ਸੁਣਵਾਈ ਨਹੀਂ ਹੋ ਰਹੀ ਤਾਂ ਆਮ ਲੋਕਾਂ ਦੇ ਹਾਲ ਦਾ ਖੁਦ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਨੂੰ ਜਗਾਉਣ ਲਈ ‘ਡਮਰੂ’ ਵਜਾ ਰਹੇ ਹਨ ਤਾਂ ਜੋ ਸ਼ਹਿਰ ਦੇ ਲੋਕਾਂ ਦੀ ਆਵਾਜ਼ ਪ੍ਰਸ਼ਾਸ਼ਨ ਤੇ ਨਗਰ ਕੌਂਸਲ ਅਧਿਕਾਰੀਆਂ ਤੱਕ ਪੁੱਜ ਸਕੇ। ਕਰੀਬ ਪੰਜ ਘੰਟੇ ਕੌਂਸਲਰ ਧਰਨੇ ’ਤੇ ਬੈਠਾ ਰਿਹਾ ਪਰ ਕਿਸੇ ਅਧਿਕਾਰੀ ਨੇ ਬਾਤ ਨਹੀਂ ਪੁੱਛੀ। ਉਨ੍ਹਾਂ ਕਿਹਾ ਕਿ ਹੁਣ ਬਾਕੀ 9 ਸਾਥੀ ਕੌਂਸਲਰਾਂ ਨਾਲ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

Advertisement
Advertisement
Show comments