DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਿਰਾਸਤੀ ਕੁੱਟਮਾਰ ਦੇ ਦੋਸ਼ਾਂ ’ਤੇ ਅਦਾਲਤ ਸਖ਼ਤ

ਲਹਿਰਾਗਾਗਾ ਥਾਣੇ ਅਤੇ ਸਰਕਾਰੀ ਹਸਪਤਾਲ ਦੀ ਸੀ ਸੀ ਟੀ ਵੀ ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ

  • fb
  • twitter
  • whatsapp
  • whatsapp
Advertisement

ਮੂਨਕ ਦੀ ਮਾਨਯੋਗ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਦੀ ਅਦਾਲਤ ਨੇ ਦੋ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਹਿਰਾਸਤੀ ਕੁੱਟਮਾਰ ਅਤੇ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਹੈ। ਅਦਾਲਤ ਨੇ ਲਹਿਰਾਗਾਗਾ ਪੁਲੀਸ ਥਾਣੇ ਅਤੇ ਸਰਕਾਰੀ ਹਸਪਤਾਲ ਲਹਿਰਾਗਾਗਾ ਦੀ ਸਬੰਧਿਤ ਸਮੇਂ ਦੀ ਸੀਸੀਟੀਵੀਫੁਟੇਜ ਨੂੰ ਤੁਰੰਤ ਸੁਰੱਖਿਅਤ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਪਲਵਿੰਦਰ ਸਿੰਘ ਉਰਫ਼ ਬਿੰਦਰ ਸਿੰਘ ਵਾਸੀ ਵਾਰਡ ਨੰਬਰ 9, ਲਹਿਰਾਗਾਗਾ ਨੇ ਦੋਸ਼ ਲਗਾਇਆ ਕਿ 6 ਜੂਨ ਦੀ ਰਾਤ ਘਰੇਲੂ ਵਿਵਾਦ ਦੀ ਸੂਚਨਾ ਮਿਲਣ ’ਤੇ ਪੁੱਜੇ 112 ਨੰਬਰ ਗੱਡੀ ਦੇ ਦੋ ਪੁਲੀਸ ਮੁਲਾਜ਼ਮਾਂ ਨੇ ਪਹਿਲਾਂ ਉਸ ਦੇ ਘਰ ਅਤੇ ਬਾਅਦ ਵਿੱਚ ਥਾਣੇ ਲਿਜਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਕਰ ਕੇ ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਹਿਰਾਗਾਗਾ ਅਤੇ ਫਿਰ ਸਿਵਲ ਹਸਪਤਾਲ ਸੰਗਰੂਰ ਰੈਫਰ ਕਰਨਾ ਪਿਆ। ਪੀੜਤ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਉਸ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਦਿੱਤਾ ਗਿਆ।

ਅਦਾਲਤ ਨੇ ਐੱਸ ਐੱਸ ਪੀ ਸੰਗਰੂਰ ਅਤੇ ਐੱਸ ਐੱਚ ਓ ਲਹਿਰਾਗਾਗਾ ਨੂੰ ਨੋਟਿਸ ਜਾਰੀ ਕਰ ਕੇ ਐਕਸ਼ਨ ਟੇਕਨ ਰਿਪੋਰਟ (ਏ ਟੀ ਆਰ) ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਲਹਿਰਾਗਾਗਾ ਥਾਣੇ ਦੀ ਸੀ ਸੀ ਟੀ ਵੀ ਫੁਟੇਜ ਸੁਰੱਖਿਅਤ ਕਰਨ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 1 ਜੁਲਾਈ ਲਈ ਨਿਰਧਾਰਤ ਕੀਤੀ ਹੈ। ਲਹਿਰਾਗਾਗਾ ਦੇ ਕਾਰਜਕਾਰੀ ਐੱਸ ਐੱਚ ਓ ਸਹਾਇਕ ਥਾਣੇਦਾਰ ਸੁੱਖਾ ਸਿੰਘ ਨੇ ਦੱਸਿਆ ਕਿ ਉਹ ਇਸ ਕੇਸ ਦਾ ਰਿਕਾਰਡ ਦੇਖਣਗੇ ਅਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੇ।

Advertisement

Advertisement
Advertisement
×