DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦ ਦਾ ਬੁੱਤ ਤੋੜਨ ਦੇ ਰੋਸ ਵਜੋਂ ਅਦਾਲਤ ਦਾ ਕੰਮ ਠੱਪ

ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ ਹੰਗਾਮੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਬਲੌਂਗੀ ਦੇ ਸਿੱਖ ਅਜਾਇਬ ਘਰ ਵਿੱਚ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਕੁਝ ਅਣਪਛਾਤੇ ਅਨਸਰਾਂ ਵਲੋਂ ਭੰਨ ਤੋੜ ਕਰਨ ਦੇ...

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਵਕੀਲ।
Advertisement

ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ ਹੰਗਾਮੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਬਲੌਂਗੀ ਦੇ ਸਿੱਖ ਅਜਾਇਬ ਘਰ ਵਿੱਚ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਕੁਝ ਅਣਪਛਾਤੇ ਅਨਸਰਾਂ ਵਲੋਂ ਭੰਨ ਤੋੜ ਕਰਨ ਦੇ ਰੋਸ ਵਜੋਂ ਅੱਜ ਅਦਾਲਤ ਦਾ ਕੰਮਕਾਜ ਠੱਪ ਰੱਖਿਆ ਗਿਆ। ਐਡਵੋਕੇਟ ਤੇਜਪਾਲ ਭਾਰਦਵਾਜ, ਬਿਕਰਮਜੀਤ ਸਿੰਘ ਗੁਰਾਇਆ, ਕੁਲਵੀਰ ਕੌਰ ਮਾਨ ਤੇ ਵਰੁਣ ਕਾਂਸਲ ਆਦਿ ਨੇ ਇਸ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਐਡਵੋਕੇਟ ਰਵਿੰਦਰ ਭਾਰਦਵਾਜ, ਹਰਦੀਪ ਸਿੰਘ ਭਰੂਰ, ਨਵੀਨ ਗਰਗ, ਐੱਚ ਐੱਮ ਐੱਸ ਬੇਦੀ, ਪ੍ਰਵੀਨ ਜੈਨ ਆਦਿ ਹਾਜ਼ਰ ਸਨ।

Advertisement
Advertisement
×