DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਿੰਡਾਂ ਵਿੱਚ ਅਰਥੀਆਂ ਸਾੜੀਆਂ

ਮਜ਼ਦੂਰ ਆਗੂ ਦੀ ਧੀ ਨੇ ਵੀ ਪਿਤਾ ਦੀ ਰਿਹਾੲੀ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਆਪਣੇ ਪਿਤਾ ਦੀ ਰਿਹਾਈ ਦੀ ਮੰਗ ਕਰਦੀ ਹੋਈ ਮੁਕੇਸ਼ ਮੁਲੌਦ ਦੀ ਧੀ।
Advertisement

ਨਵੇਂ ਸਾਲ ਦੀ ਆਮਦ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਬਲਾਕ ਦੇ ਪਿੰਡਾਂ ਵਿੱਚ ਅੱਜ ਦੂਜੇ ਦਿਨ ਵੀ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ ਗਈਆਂ।

ਪਿੰਡ ਬਾਲਦ ਕਲਾਂ, ਮਾਝਾ, ਮਾਝੀ, ਭੱਟੀਵਾਲ ਤੇ ਭੜੋ ਵਿੱਚ ਅਰਥੀ ਫੂਕ ਰੈਲੀਆਂ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਚਰਨ ਸਿੰਘ ਘਰਾਚੋਂ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਝਨੇੜੀ, ਜਾਗਰ ਸਿੰਘ ਜੌਲੀਆਂ, ਗੁਰਤੇਜ ਸਿੰਘ ਝਨੇੜੀ, ਚਰਨ ਸਿੰਘ ਬਾਲਦ ਅਤੇ ਕੁਲਦੀਪ ਸਿੰਘ ਫੌਜੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਡੂੰਘੀ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕਰਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਅਤੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਪਾਉਣ ਦੀ ਘਿਣਾਉਣੀ ਹਰਕਤ ਕੀਤੀ ਗਈ ਹੈ।

Advertisement

ਇਸੇ ਦੌਰਾਨ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਨੌਂ ਸਾਲਾ ਧੀ ਰਾਵੀ ਦੀ ਆਪਣੇ ਪਿਤਾ ਨੂੰ ਰਿਹਾਅ ਕਰਨ ਦੀ ਮੰਗ ਕਰਦੀ ਹੱਥ ਵਿੱਚ ਫੜੀ ਤਖ਼ਤੀ ਵਾਲੀ ਤਸਵੀਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਰਾਵੀ ਨੇ ਖੁਦ ਕੁੱਝ ਪਿੰਡਾਂ ਵਿੱਚ ਰੋਸ਼ ਰੈਲੀਆਂ ਵਿੱਚ ਵੀ ਸ਼ਮੂਲੀਅਤ ਕੀਤੀ। ਮੁਕੇਸ਼ ਮਲੌਦ ਦੀ ਪਤਨੀ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਮਨਦੀਪ ਕੌਰ ਨੇ ਕਿਹਾ ਕਿ ਉਹ ਆਪਣੀ ਧੀ ਰਾਵੀ ਨਾਲ ਮੁਕੇਸ਼ ਮਲੌਦ ਨੂੰ ਸੰਗਰੂਰ ਜੇਲ੍ਹ ਵਿੱਚ ਮਿਲ ਕੇ ਆਈ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹੈ।

Advertisement

Advertisement
×