ਹਰਦੀਪ ਸਿੰਘ ਸੋਢੀ
ਧੂਰੀ, 8 ਅਪਰੈਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਥੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਹਰਬੰਸ ਸਿੰਘ ਲੱਡਾ, ਹਰਪਾਲ ਸਿੰਘ ਪੇਧਨੀ, ਕਿਰਪਾਲ ਸਿੰਘ ਧੂਰਾ, ਰਾਮ ਸਿੰਘ ਕੱਕੜਵਾਲ, ਸੁਖਵਿੰਦਰ ਸਿੰਘ ਪੇਧਨੀ, ਜਤਿੰਦਰ ਸਿੰਘ ਕਹੈਰੂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖਤਮ ਕਰਨ, ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ, ਪੰਜਾਬ ਅੰਦਰ ਚਿੱਪ ਵਾਲੇ ਮੀਟਰ ਲਗਾਉਣ ਦੇ ਫੈਸਲੇ ਥੋਪਦੀ ਜਾ ਰਹੀ ਹੈ। ਮਹਿੰਗਾਈ ਦੇ ਯੁੱਗ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਨੂੰ ਵਾਰ ਵਾਰ ਵਧਾਇਆ ਜਾ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਅਲੱਗ ਨਹੀਂ ਹੋਣ ਦਿੱਤਾ ਜਾਵੇਗਾ ਤੇ ਨਾ ਪੰਜਾਬ ਅੰਦਰ ਚਿੱਪ ਵਾਲੇ ਮੀਟਰ ਲੱਗਣਗੇ। ਹਰ ਹਾਲ ਵਿਚ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾਵੇਗੀ।