ਰਮੇਸ਼ ਭਾਰਦਵਾਜ
ਲਹਿਰਾਗਾਗਾ, 1 ਅਕਤੂਬਰ
ਇਥੇ ਰਿਲਾਇੰਸ ਪੈਟਰੋਲ ਪੰਪ ਉੱਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਪੱਕਾ ਮੋਰਚਾ ਅੱਜ 365ਵੇਂ ਦਿਨ ਵੀ ਜਾਰੀ ਰਿਹਾ। ਪੱਕੇ ਮੋਰਚੇ ਦਾ ਪਹਿਲੀ ਵਰ੍ਹੇਗੰਢ ’ਤੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ, ਔਰਤਾਂ, ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਬਲਾਕ ਆਗੂ ਰਾਮਚੰਦ ਸਿੰਘ ਚੋਟੀਆਂ, ਸੂਬਾ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਚੰਗਾਲੀਵਾਲਾ, ਮਾਸਟਰ ਗੁਰਚਰਨ ਸਿੰਘ ਖੋਖਰ, ਲੀਲਾ ਸਿੰਘ ਚੋਟੀਆਂ, ਮੱਖਣ ਸਿੰਘ ਪਾਪੜਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਰਾਮਚੰਦ ਸਿੰਘ ਚੋਟੀਆਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਦਰਸ਼ਨ ਸਿੰਘ ਕੋਟੜਾ, ਬੂਟਾ ਸਿੰਘ ਭੁਟਾਲ ਕਲਾ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ , ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ,ਜਸਵਿੰਦਰ ਕੌਰ ਗਾਗਾ, ਮਨਜੀਤ ਕੌਰ ਗਾਗਾ, ਬਲਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰ ਰਹੀ ਹੈ।
ਧੂਰੀ(ਹਰਦੀਪ ਸਿੰਘ ਸੋਢੀ): ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 365ਵੇਂ ਦਿਨ ਵੀ ਜਾਰੀ ਰਿਹਾ।
ਉਨ੍ਹਾਂ ਕਿਹਾ ਪਾਵਰਕੌਮ ਵੱਲੋਂ ਪਿੰਡਾਂ ਅੰਦਰ ਚਿੱਪਾਂ ਵਾਲੇ ਬਿਜਲੀ ਮੀਟਰ ਲਾਏ ਜਾਣਗੇ, ਜਿਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ , ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ ,ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੋਰ, ਗੁਰਜੀਤ ਸਿੰਘ ਲੱਡਾ, ਕਰਮਜੀਤ ਕੌਰ, ਕਰਨੈਲ ਸਿੰਘ ਧੂਰੀ ਹੋਰ ਆਗੂ ਹਾਜ਼ਰ ਸਨ।