DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Crop Compensation: ਅਕਾਲੀ ਦਲ (ਪੁਨਰਸੁਰਜੀਤ) ਨੇ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ ਮੰਗਿਆ

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਬਾਰੇ ਮੰਗ-ਪੱਤਰ ਦਿੱਤਾ

  • fb
  • twitter
  • whatsapp
  • whatsapp
featured-img featured-img
ਡੀ ਸੀ ਨੂੰ ਮੰਗ ਪੱਤਰ ਦੇਣ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਜ਼ਿਲ੍ਹਾ ਸੰਗਰੂਰ ਦੇ ਵਫ਼ਦ ਵੱਲੋਂ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ, ਪਰਵਿੰਦਰ ਝੋਟਾ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਉਣ, ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਵਫ਼ਦ ਦੀ ਅਗਵਾਈ ਕਰਦੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਗੁਰਬਚਨ ਸਿੰਘ ਬਚੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਣ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ, ਜਿਸ ਲਈ ਸਰਕਾਰ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਵਫ਼ਦ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ ਅਤੇ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣ ਅਤੇ ਜਨਤਾ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਆਪਣੀ ਜਵਾਬਦੇਹੀ ਤੈਅ ਕਰੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਰਾਮਪਾਲ ਸਿੰਘ ਬਹਿਣੀਵਾਲ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਿਪਦਮਨ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਯੂਥ ਭੁਪਿੰਦਰ ਸਿੰਘ ਘੁਮਾਣ, ਜਥੇਦਾਰ ਮਲਕੀਤ ਸਿੰਘ ਚੰਗਾਲ, ਕਸ਼ਮੀਰ ਸਿੰਘ ਰੋੜੇਵਾਲ ਸਰਕਲ ਪ੍ਰਧਾਨ, ਸਰਪੰਚ ਮੱਖਣ ਸ਼ਰਮਾ ਉਭਾਵਾਲ, ਰੂਪ ਸਿੰਘ ਸ਼ੇਰੋਂ, ਹਰਪ੍ਰੀਤ ਸਿੰਘ ਢੀਂਡਸਾ, ਗੁਰਮੀਤ ਸਿੰਘ ਜੌਹਲ, ਸੰਦੀਪ ਦਾਨੀਆਂ, ਗੁਰਬਿੰਦਰ ਸਿੰਘ ਭੁੱਲਰ, ਛੱਜੂ ਸਿੰਘ ਧਾਲੀਵਾਲ, ਚਰਨਜੀਤ ਸਿੰਘ ਗਗੜਪੁਰ, ਅਮਰ ਸਿੰਘ ਚਹਿਲ, ਸੁਰਜੀਤ ਸਿੰਘ, ਮਿਸ਼ਰਾ ਸਿੰਘ, ਰਣਜੀਤ ਸਿੰਘ, ਜੀਵਨ ਗਰਗ, ਨੈਬ ਸਿੰਘ, ਜੀਤ ਸਿੰਘ ਕਮਾਲਪੁਰ, ਮਨਵਿੰਦਰ ਸਿੰਘ, ਅਮਰਜੀਤ ਸਿੰਘ, ਵੀਰਇੰਦਰ ਸਿੰਘ ਧਾਲੀਵਾਲ, ਜਸਵੰਤ ਸਿੰਘ ਮਿੱਠੂ, ਗੁਰਜੰਟ ਸਿੰਘ ਤੇ ਗੁਰਦਿਆਲ ਸਿੰਘ ਮੌਜੂਦ ਸਨ।

Advertisement

Advertisement
Advertisement
×